ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਨੇ ਸੰਘ ਮੁਖੀ ਮੋਹਨ ਭਾਗਵਤ ਦੇ ਅਮਰੀਕਾ ਦੇ ਨਿਊਯਾਰਕ 'ਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਨੂੰ ਆਪਣੀ ਪੁਰਾਣੀ ਪਰੰਪਰਾ ਦਾ ਹਿੱਸਾ ਦੱਸਦੇ ਹੋਏ ਉਸ ਦੇ ਦ੍ਰਿਸ਼ਟੀਕੋਣ ਅਤੇ ਵਿਚਾਰਧਾਰਾ ਨੂੰ ਜਾਣਨ ਦੀ ਇੱਛਾ ਰੱਖਣ ਵਾਲਿਆਂ ਨੂੰ ਇਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਆਰਐੱਸਐੱਸ ਦੇ ਅਖਿਲ ਭਾਰਤੀ ਪ੍ਰਚਾਰ ਮੁਖੀ ਸੁਨੀਲ ਆਂਬੇਕਰ ਨੇ ਸੋਸ਼ਲ ਮੀਡੀਆ 'ਐਕਸ' 'ਤੇ ਇਕ ਪੋਸਟ 'ਚ ਲਿਖਿਆ ਹੈ ਕਿ ਨਿਊਯਾਰਕ 'ਚ ਹੋਣ ਵਾਲਾ ਸਾਰਵਭੌਮਿਕ ਏਕਤਾ ਉਤਸਵ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਮਿਲਨ ਦਾ ਇਕ ਉਦਾਹਰਣ ਹੈ, ਜਿੱਥੇ ਆਰਐੱਸਐੱਸ ਦੇ ਸਰਸੰਘਚਾਲਕ ਡਾ. ਮੋਹਨ ਭਾਗਵਤ ਵੱਖ-ਵੱਖ ਸੰਸਕ੍ਰਿਤੀਆਂ ਅਤੇ ਧਰਮਾਂ ਦੇ ਲੋਕਾਂ ਨਾਲ ਗੱਲਬਾਤ ਕਰਨਗੇ।
ਉਨ੍ਹਾਂ ਕਿਹਾ ਕਿ ਖੁੱਲ੍ਹੀ ਗੱਲਬਾਤ ਅਤੇ ਆਪਸੀ ਸਨਮਾਨ ਦੀ ਭਾਵਨਾ ਨਾਲ ਆਯੋਜਿਤ ਇਹ ਪ੍ਰੋਗਰਾਮ ਭਾਰਤੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ, ਜੋ ਮੂਲ ਰੂਪ ਨਾਲ ਸਾਰਿਆਂ ਨੂੰ ਲੈ ਕੇ ਚੱਲਣ ਅਤੇ ਸਾਰਿਆਂ ਦਾ ਸੁਆਗਤ ਕਰਨ ਵਾਲੇ ਹਨ। ਉਨ੍ਹਾਂ ਕਿਹਾ,''ਇਹ ਪਹਿਲ ਆਰਆਰਐੱਸ ਦੀ ਉਸ ਪੁਰਾਣੀ ਪਰੰਪਰਾ ਦਾ ਹਿੱਸਾ ਹੈ, ਜਿਸ ਦੇ ਅਧੀਨ ਉਹ ਭਾਰਤ ਅਤੇ ਦੁਨੀਆ ਭਰ ਦੇ ਵੱਖ-ਵੱਖ ਭਾਈਚਾਰਿਆਂ ਨਾਲ ਜੁੜ ਕੇ ਆਪਸੀ ਸਮਝ ਅਤੇ ਸਾਂਝੇ ਉਦੇਸ਼ਾਂ ਨੂੰ ਉਤਸ਼ਾਹ ਦਿੰਦਾ ਰਿਹਾ ਹੈ।'' ਉਨ੍ਹਾਂ ਕਿਹਾ,''ਅਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਗੱਲਬਾਤ ਦੇ ਇਨ੍ਹਾਂ ਖੁੱਲ੍ਹੇ ਮੰਚਾਂ 'ਚ ਸ਼ਾਮਲ ਹੋਣ ਲਈ ਸੱਦਾ ਦਿੰਦੇ ਹਾਂ, ਜੋ ਆਰਐੱਸਐੱਸ ਦੇ ਵਿਜ਼ਨ ਅਤੇ ਵਿਚਾਰਧਾਰਾ ਬਾਰੇ ਹੋਰ ਜਾਣਨਾ ਚਾਹੁੰਦਾ ਹਨ।'' ਦੱਸਣਯੋਗ ਹੈ ਕਿ ਮੋਹਨ ਭਾਗਵਤ ਦਾ ਨਿਊਯਾਰਕ ਦੇ ਮੈਡਿਸਨ ਸਕੁਏਅਰ 'ਚ 29 ਅਗਸਤ ਨੂੰ 'ਯੂਨੀਵਰਸਲ ਵਨਨੇਸ ਸੈਲੀਬ੍ਰੇਸ਼ਨ' ਪ੍ਰੋਗਰਾਮ ਆਯੋਜਿਤ ਹੋਣ ਵਾਲਾ ਹੈ। ਇਸ ਪ੍ਰੋਗਰਾਮ ਨੂੰ ਲੈ ਕੇ ਨਿਊਯਾਰਕ ਦੀ ਮੇਅਰ ਜ਼ੋਹਰਾਨ ਮਮਦਾਨੀ ਨੇ ਮੰਗਲਵਾਰ ਨੂੰ ਕਿਹਾ ਸੀ,''ਮੈਂ ਇਸ ਪ੍ਰੋਗਰਾਮ ਦਾ ਸਮਰਥਨ ਨਹੀਂ ਕਰਦਾ ਪਰ ਇਸ ਪ੍ਰੋਗਰਾਮ ਨੂੰ ਰੱਦ ਕਰਨ ਦਾ ਅਧਿਕਾਰ ਮੇਰੇ ਕੋਲ ਨਹੀਂ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਖ਼ਿਰ ਕਿੰਨਾ ਕੁ ਮਜ਼ਬੂਤ ਤੇ ਭਾਰਤ ਲਈ ਕਿੱਡਾ ਕੁ ਖ਼ਤਰਾ ਹੈ 'ਮੱਕਾ ਪੈਕਟ' ?
NEXT STORY