ਤਿਰੂਵਨੰਤਪੁਰਮ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕੇਰਲਮ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ 23 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਕਿਹਾ ਕਿ ਸੰਮਨ ਮਨੀ ਲਾਂਡਰਿੰਗ ਰੋਕਥਾਮ ਐਕਟ ਅਧੀਨ ਜਾਰੀ ਕੀਤੇ ਗਏ ਹਨ।
ਕੇਰਲਮ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਵਿਜਯਨ ਨੂੰ 23 ਅਕਤੂਬਰ ਨੂੰ ਕੋਚੀ ਸਥਿਤ ਈ. ਡੀ. ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਾਰਕਸੀ ਨੇਤਾ ਵਿਜਯਨ ਤੇ ਉਨ੍ਹਾਂ ਦੀ ਪਾਰਟੀ ਨੇ ਇਸ ਮਾਮਲੇ ’ਚ ਕਿਸੇ ਵੀ ਗਲਤ ਕੰਮ ਤੋਂ ਲਗਾਤਾਰ ਇਨਕਾਰ ਕੀਤਾ ਹੈ।
ਈ. ਡੀ. ਨੇ ਦੋਸ਼ ਲਾਇਆ ਹੈ ਕਿ ਕੋਚੀਨ ਮਿਨਰਲਜ਼ ਐਂਡ ਰੂਟਾਈਲ ਲਿਮਟਿਡ ਨੇ ਸੂਚਨਾ ਤਕਨਾਲੋਜੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰਨ ਦੀ ਆੜ ’ਚ ਵਿਜਯਨ ਦੀ ਬੇਟੀ ਵੀਨਾ ਦੀ ਹੁਣ ਬੰਦ ਹੋ ਚੁੱਕੀ ਕੰਪਨੀ ਐਕਸਾਲੋਜਿਕ ਸਲਿਊਸ਼ਨਜ਼ ਨੂੰ 2.78 ਕਰੋੜ ਰੁਪਏ ਦਾ ਫਰਜ਼ੀ ਭੁਗਤਾਨ ਕੀਤਾ।
ਸ੍ਰੀਨਗਰ-ਲੱਦਾਖ ਹਾਈਵੇਅ 'ਤੇ ਵੱਡਾ ਹਾਦਸਾ! ਸੜਕ ਤੋਂ ਡਿੱਗੀ ਗੱਡੀ
NEXT STORY