ਨਵੀਂ ਦਿੱਲੀ - ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਭਾਰਤੀ ਰੇਲਵੇ ਨੇ ਅਹਿਮ ਫੈਸਲਾ ਲਿਆ ਹੈ। ਰੇਲਵੇ ਨੇ ਉਨ੍ਹਾਂ ਸਾਰੇ ਲੋਕਾਂ ਦੇ ਟਿਕਟ ਦਾ ਪੂਰਾ ਪੈਸਾ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ, ਜਿਨ੍ਹਾਂ ਨੂੰ ਦਿੱਲੀ ਤੋਂ ਟਰੇਨ ਫੜਨੀ ਸੀ ਪਰ ਉਹ ਸਮੇਂ 'ਤੇ ਸਟੇਸ਼ਨ ਨਹੀਂ ਪਹੁੰਚ ਸਕੇ। ਰੇਲਵੇ ਵਲੋਂ ਮੁਸਾਫਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਦੀ ਵੀ ਟਰੇਨ ਅੱਜ ਰਾਤ 9 ਵਜੇ ਤੱਕ ਦਿੱਲੀ ਤੋਂ ਸੀ ਉਹ ਰਿਫੰਡ ਲਈ ਅਪਲਾਈ ਕਰ ਦੇਣ।
ਇਹ ਵੀ ਪੜ੍ਹੋ- ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲ ਕਿਲੇ 'ਚ ਵਾਪਰੀ ਘਟਨਾ 'ਤੇ ਦਿੱਲੀ ਪੁਲਸ ਦੀ ਕੀਤੀ ਨਿੰਦਾ
Passengers who are not able to reach stations & catch trains in Delhi area stations due to Kisan agitation are requested to apply for full refund of all trains departing from all stations of Delhi area upto 2100 hrs today through TDR & e-TDR for e-tickets: CPRO, Northern Railway
— ANI (@ANI) January 26, 2021
ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿੱਚ ਵਿਗੜੀ ਸਥਿਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਦੀ ਉੱਚ ਪੱਧਰੀ ਬੈਠਕ ਚੱਲ ਰਹੀ ਹੈ। ਇਸ ਬੈਠਕ ਵਿੱਚ ਕਿਸਾਨਾਂ ਦੇ ਹਿੰਸਕ ਪ੍ਰਦਰਸ਼ਨ ਅਤੇ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਵਿਗੜੀ ਸਥਿਤੀ 'ਤੇ ਚਰਚਾ ਕੀਤੀ ਜਾ ਰਹੀ ਹੈ। ਦਿੱਲੀ ਵਿੱਚ ਭਾਰੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਹੈ ਅਤੇ ਇਸ ਤੋਂ ਇਲਾਵਾ ਪੁਲਸ ਫੋਰਸ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲ ਕਿਲੇ 'ਚ ਵਾਪਰੀ ਘਟਨਾ 'ਤੇ ਦਿੱਲੀ ਪੁਲਸ ਦੀ ਕੀਤੀ ਨਿੰਦਾ
NEXT STORY