ਜੈਪੁਰ- ਰਾਜਸਥਾਨ 'ਚ ਦੱਖਣ-ਪੱਛਮੀ ਮਾਨਸੂਨ ਨੇ ਇਸ ਵਾਰ ਆਮ ਸਮੇਂ ਤੋਂ ਇਕ ਹਫ਼ਤੇ ਪਹਿਲਾਂ ਬੁੱਧਵਾਰ ਨੂੰ ਦਸਤਕ ਦੇ ਦਿੱਤੀ ਅਤੇ ਰਾਜ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਅਗਲੇ 2 ਦਿਨਾਂ 'ਚ ਮਾਨਸੂਨ ਦੇ ਰਾਜ ਦੇ ਹੋਰ ਹਿੱਸਿਆਂ 'ਚ ਅੱਗੇ ਵਧਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰ ਨੇ ਜਾਰੀ ਕੀਤਾ ਹੁਕਮ, ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ
ਆਈਐੱਮਡੀ ਦੇ ਜੈਪੁਰ ਕੇਂਦਰ ਅਨੁਸਾਰ ਦੱਖਣ-ਪੱਛਮ ਮਾਨਸੂਨ ਅੱਜ 18 ਜੂਨ ਨੂੰ ਆਮ ਤੋਂ 7 ਦਿਨ ਪਹਿਲੇ ਰਾਜ ਦੇ ਕੁਝ ਹਿੱਸਿਆਂ 'ਚ ਪਹੁੰਚ ਗਿਆ ਹੈ ਅਤੇ ਮੌਜੂਦਾ ਸਮੇਂ ਮਾਨਸੂਨ ਦੀ ਉੱਤਰੀ ਸੀਮਾ ਰਾਜ ਦੇ ਬਾਡਮੇਰ, ਜੋਧਪੁਰ, ਜੈਪੁਰ ਤੋਂ ਹੋ ਕੇ ਲੰਘ ਰਹੀ ਹੈ। ਇਸ ਅਨੁਸਾਰ ਆਉਣ ਵਾਲੇ 2-3 ਦਿਨਾਂ 'ਚ ਰਾਜ ਦੇ ਕੁਝ ਹੋਰ ਹਿੱਸਿਆਂ 'ਚ ਮਾਨਸੂਨ ਦੇ ਅੱਗੇ ਵਧਣ ਦੀ ਸੰਭਾਵਨਾ ਹੈ। ਮਾਨਸੂਨ ਦੀ ਦਸਤਕ ਦੇ ਨਾਲ ਰਾਜ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਹੈ। ਆਈਐੱਮਡੀ ਅਨੁਸਾਰ,''ਰਾਜ ਦੇ ਕੁਝ ਹਿੱਸਿਆਂ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। 18 ਤੋਂ 20 ਜੂਨ ਦੌਰਾਨ ਉਦੇਪੁਰ, ਕੋਟਾ ਡਿਵੀਨਜ਼ 'ਚ ਕਿਤੇ-ਕਿਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੇ ਯੁੱਧ ਪ੍ਰਭਾਵਿਤ ਈਰਾਨ 'ਚ ਫਸੇ 100 ਪ੍ਰਵਾਸੀ ਭਾਰਤੀਆਂ ਨਾਲ ਕੀਤਾ ਸੰਪਰਕ
NEXT STORY