ਹਿਸਾਰ- ਮੌਸਮ ਵਿਭਾਗ ਮੁਤਾਬਕ ਹਰਿਆਣਾ 'ਚ ਅੱਜ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ- ਪੰਚਕੂਲਾ, ਯਮੁਨਾਨਗਰ, ਕਰਨਾਲ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ 2 ਦਿਨ ਮੌਸਮ ਖ਼ੁਸ਼ਕ ਰਹੇਗਾ। ਦਿਨ ਦੇ ਤਾਪਮਾਨ ਵਿਚ 1 ਤੋਂ 2 ਡਿਗਰੀ ਹੋਰ ਵੱਧਣ ਦੇ ਆਸਾਰ ਹਨ। ਹਾਲਾਂਕਿ ਪੰਚਕੂਲਾ, ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਸਿਰਸਾ ਵਿਚ ਕੁਝ ਥਾਵਾਂ 'ਤੇ ਬੂੰਦਾਬਾਦੀ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਹਰਿਆਣਾ ਵਿਚ 29 ਸਤੰਬਰ ਮਗਰੋਂ ਮਾਨਸੂਨ ਦੀ ਵਾਪਸੀ ਹੋ ਸਕਦੀ ਹੈ। ਜਿਸ ਤੋਂ ਬਾਅਦ ਮਾਨਸੂਨ ਹਵਾਵਾਂ ਦੀ ਸਰਗਰਮੀ ਵਧਣ ਦੀ ਸੰਭਾਵਨਾ ਹੈ। ਮਾਨਸੂਨ ਦੇ ਚੱਲਦੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਦਿਨ ਵਿਚ ਲਗਾਤਾਰ ਧੁੱਪ ਖਿੜਨ ਨਾਲ ਲਗਾਤਾਰ ਤਾਪਮਾਨ ਵਿਚ ਵਾਧਾ ਜਾਰੀ ਹੈ। ਹਾਲਾਤ ਇਹ ਹੋ ਗਏ ਹਨ ਕਿ ਪਾਰਾ 38 ਦੇ ਪਾਰ ਪਹੁੰਚ ਗਿਆ ਹੈ।
ਓਧਰ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਦੇ ਚੇਅਰਮੈਨ ਡਾ. ਮਦਨ ਲਾਲ ਖਿਚੜ ਨੇ ਕਿਹਾ ਕਿ ਮਾਨਸੂਨ 2 ਦਿਨਾਂ ਤੱਕ ਹਰਿਆਣਾ 'ਚ ਵਾਪਸੀ ਨਹੀਂ ਕਰੇਗਾ। 29 ਸਤੰਬਰ ਤੱਕ ਮੌਸਮ ਆਮ ਤੌਰ 'ਤੇ ਬਦਲਿਆ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮਾਨਸੂਨ ਹਵਾਵਾਂ ਦੀ ਗਤੀਵਿਧੀ 'ਚ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਤੇਜ਼ ਹਵਾਵਾਂ ਚੱਲਣ ਅਤੇ ਤੂਫ਼ਾਨ ਦੇ ਨਾਲ-ਨਾਲ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਮੰਦਰ ਤੋਂ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 6 ਦੀ ਮੌਤ
NEXT STORY