ਨਵੀਂ ਦਿੱਲੀ : ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਵਿਰੋਧੀ ਧਿਰ ਵੱਲੋਂ ਅੱਜ ਵੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਰੱਖਣ ਦੀ ਸੰਭਾਵਨਾ ਹੈ। ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਲੋਕ ਸਭਾ ਦੀ ਕਾਰਵਾਈ ਹੰਗਾਮੇ ਨਾਲ ਪ੍ਰਭਾਵਿਤ ਰਹੀ ਹੈ। ਬਿਹਾਰ ਵਿੱਚ ਵੋਟਰ ਸੂਚੀ ਦੇ ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਅੱਜ ਵੀ ਹੰਗਾਮਾ ਕਰ ਰਹੇ ਹਨ। ਉਹ ਸੰਸਦ ਵਿਚ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਸਬੰਧ ਵਿਚ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਜੰਮੀ ਦੋ ਸਿਰਾਂ ਵਾਲੀ ਅਨੌਖੀ ਕੁੜੀ, ਦੇਖ ਡਾਕਟਰਾਂ ਦੇ ਉੱਡੇ ਹੋਸ਼
ਸ਼ੁੱਕਰਵਾਰ ਨੂੰ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਨਵੇਂ ਮੈਂਬਰਾਂ ਨੇ ਸਹੁੰ ਚੁੱਕੀ। ਹਾਲਾਂਕਿ, ਨਾਅਰੇਬਾਜ਼ੀ ਅਤੇ ਸ਼ੋਰ-ਸ਼ਰਾਬੇ ਕਾਰਨ ਕਾਰਵਾਈ ਵਿੱਚ ਵਿਘਨ ਪਿਆ ਅਤੇ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ। ਡਿਪਟੀ ਚੇਅਰਮੈਨ ਹਰੀਵੰਸ਼ ਨੇ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ, ਜਦੋਂ ਕਿ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ। ਸਪੀਕਰ ਨੇ ਕਿਹਾ ਕਿ ਵਿਰੋਧ ਧਿਰ ਦੇ ਲੋਕ ਕਾਰਵਾਈ ਚੱਲ਼ਣ ਹੀ ਨਹੀਂ ਦੇਣਾ ਚਾਹੁੰਦੇ, ਜਿਸ ਕਾਰਨ ਉਹ ਅਜਿਹਾ ਕਰ ਰਹੇ ਹਨ।
ਇਹ ਵੀ ਪੜ੍ਹੋ - 4 ਦਿਨ ਬੰਦ ਰਹੇਗੀ ਬਿਜਲੀ! ਪ੍ਰਭਾਵਿਤ ਹੋਣਗੇ ਇਹ ਇਲਾਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਬਾਨੀ ਦੀਆਂ ਕੰਪਨੀਆਂ 'ਤੇ ਪੈ ਗਈ ED ਦੀ ਰੇਡ ! 3,000 ਕਰੋੜ ਰੁਪਏ...
NEXT STORY