ਨਵੀਂ ਦਿੱਲੀ– ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋਵੇਗਾ, ਜੋ ਕਿ 21 ਅਗਸਤ ਤੱਕ ਚੱਲੇਗਾ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਰਕਾਰ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਬੁੱਧਵਾਰ ਨੂੰ ਦਿੱਤੀ।
ਪਹਿਲਗਾਮ ਹਮਲੇ ਤੋਂ ਬਾਅਦ ਹੋ ਰਿਹਾ ਇਹ ਸੰਸਦ ਸੈਸ਼ਨ ਕਾਫੀ ਹੰਗਾਮੇਦਾਰ ਹੋਣ ਵਾਲਾ ਹੈ। ਆਜ਼ਾਦੀ ਦਿਹਾੜਾ ਸਮਾਰੋਹ ਦੇ ਮੱਦੇਨਜ਼ਰ 13 ਅਤੇ 14 ਅਗਸਤ ਨੂੰ ਕੋਈ ਬੈਠਕ ਨਹੀਂ ਹੋਵੇਗੀ। ਇਸ ਸੈਸ਼ਨ ਦੌਰਾਨ ਕਈ ਮਹੱਤਵਪੂਰਨ ਬਿੱਲਾਂ ਅਤੇ ਮੁੱਦਿਆਂ ’ਤੇ ਚਰਚਾ ਦੀ ਸੰਭਾਵਨਾ ਹੈ।
ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
NEXT STORY