ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਮੰਗਲਵਾਰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਸਿਟੀ ਪੁਲਸ ਦੇ ਕਾਂਸਟੇਬਲਾਂ ਅਤੇ ਹੈੱਡ ਕਾਂਸਟੇਬਲਾਂ ਨੂੰ ਸਾਈਕਲ ਦੀ ਵਰਤੋਂ ਅਤੇ ਰੱਖ-ਰਖਾਅ ਲਈ 180 ਰੁਪਏ ਮਹੀਨਾ ਭੱਤਾ ਮਿਲਦਾ ਹੈ, ਜਦਕਿ ਉਹ ਮੋਟਰਸਾਈਕਲ ਦੀ ਵਰਤੋਂ ਕਰਦੇ ਹਨ ਅਤੇ ਉਨ੍ਹਾਂ ਨੂੰ ਖਰਚ ਵੱਧ ਪੈਂਦਾ ਹੈ। ਪੁਲਸ ਦੇ ਵਕੀਲ ਨੇ ਕਾਂਸਟੇਬਲਾਂ ਅਤੇ ਹੈੱਡ ਕਾਂਸਟੇਬਲਾਂ ਲਈ ਸਾਈਕਲ ਭੱਤੇ ਦੀ ਮਨਜ਼ੂਰੀ ਨਾਲ ਸਬੰਧਤ ਦਸਤਾਵੇਜ਼ ਵਿਚ ਸੋਧ ਕਰਨ ਲਈ ਸਮਾਂ ਮੰਗਿਆ।
ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਣੀਅਮ ਪ੍ਰਸਾਦ ਦੀ ਬੈਂਚ ਨੇ ਦਿੱਲੀ ਪੁਲਸ ਨੂੰ ਹੁਕਮ ਬਦਲਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ 24 ਜਨਵਰੀ 2023 ਦੀ ਤਰੀਕ ਤੈਅ ਕੀਤੀ। ਇਸ ਮਾਮਲੇ ਨਾਲ ਸਬੰਧਤ ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ 53 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਸਾਈਕਲਾਂ ਦੀ ਵਰਤੋਂ ਕਰਨ ਦੇ ਨਾਂ ’ਤੇ ਗਲਤ ਤਰੀਕੇ ਨਾਲ ਭੱਤੇ ਲੈ ਰਹੇ ਹਨ।
ਆਫ਼ ਦਿ ਰਿਕਾਰਡ : ਮਹਾਰਾਸ਼ਟਰ ਨੂੰ ਲੈ ਕੇ ਭਾਜਪਾ ਦੀ ਚਿੰਤਾ
NEXT STORY