ਲਖਨਊ-ਉੱਤਰ ਪ੍ਰਦੇਸ਼ ਦੇ ਨੋਇਡਾ ਅਤੇ ਮੁਜ਼ੱਫਰਨਗਰ 'ਚ ਹੋਏ ਪੁਲਸ ਮੁਕਾਬਲੇ ਦੌਰਾਨ ਇਕ ਇਨਾਮੀ ਸਮੇਤ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੌਰਾਨ 2 ਬਦਮਾਸ਼ ਜ਼ਖਮੀ ਹੋ ਗਏ ਹਨ। ਪੁਲਸ ਦੇ ਡਾਇਰੈਕਟਰ ਜਨਰਲ ਮੁਤਾਬਕ ਨੋਇਡਾ ਦੇ ਸੈਕਟਰ 20 ਇਲਾਕੇ 'ਚ ਸ਼ਨੀਵਾਰ ਅੱਧੀ ਰਾਤ ਤੋਂ ਬਾਅਦ ਪੁਲਸ ਅਤੇ ਬਦਮਾਸ਼ਾ 'ਚ ਹੋਏ ਮੁਕਾਬਲੇ 'ਚ 25 ਹਜ਼ਾਰ ਰੁਪਏ ਦਾ ਇਨਾਮੀ ਬਦਮਾਸ਼ ਅਜੀਤ ਸਿੰਘ ਜ਼ਖਮੀ ਹੋ ਗਿਆ। ਪੁਲਸ ਨੇ ਜ਼ਖਮੀ ਅਤੇ ਉਸ ਦੇ ਸਾਥੀ ਮਲਕੀਤ ਨੂੰ ਗ੍ਰਿਫਤਾਰ ਕਰ ਲਿਆ। ਬਦਮਾਸ਼ਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਅਤੇ ਜ਼ਖਮੀ ਬਦਮਾਸ਼ਾਂ ਨੂੰ ਹਸਪਤਾਲ 'ਚ ਲਿਜਾਇਆ ਗਿਆ। ਇਨ੍ਹਾਂ ਦੇ ਖਿਲਾਫ ਕਈ ਮਾਮਲੇ ਦਰਜ ਹਨ।
ਉਨ੍ਹਾਂ ਨੇ ਦੱਸਿਆ ਹੈ ਕਿ ਇਸ ਤੋਂ ਇਲਾਵਾ ਮੁਜੱਫਰਨਗਰ ਜ਼ਿਲੇ ਦੇ ਖਤੌਲੀ ਖੇਤਰ 'ਚ ਰਾਤ ਚੈਕਿੰਗ ਦੌਰਾਨ ਪੁਲਸ ਮੁਕਾਬਲੇ 'ਚ ਜ਼ਾਕਿਰ ਨਾਂ ਦੇ ਬਦਮਾਸ਼ ਨੂੰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਉਸ ਦਾ ਸਾਥੀ ਰਿਜ਼ਵਾਨ ਭੱਜਣ 'ਚ ਕਾਮਯਾਬ ਹੋ ਗਿਆ। ਪੁਲਸ ਫਰਾਰ ਬਦਮਾਸ਼ਾਂ ਦੀ ਤਲਾਸ਼ ਕਰ ਰਹੀ ਹੈ।
ਦੇਸ਼ ਦੇ ਸਭ ਤੋਂ ਲੰਬੇ ਪੁੱਲ ਦਾ 25 ਦਸੰਬਰ ਨੂੰ ਹੋਵੇਗਾ ਉਦਘਾਟਨ
NEXT STORY