ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਤੇਲੰਗਾਨਾ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਟੀ.ਆਰ.ਐੱਸ ਦੇ ਸਾਢੇ ਚਾਰ ਸਾਲ ਦੇ ਸ਼ਾਸਨ ਦੌਰਾਨ ਸੂਬੇ 'ਚ ਚਾਰ ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹਨ। ਰਾਜਨਾਥ ਨੇ ਇਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 'ਟੀ.ਆਰ.ਐੱਸ ਸਰਕਾਰ ਨੇ ਸਹੂਲਤਾਂ ਨਾਲ ਇਕ ਭੱਦਾ ਮਜ਼ਾਕ ਕੀਤਾ ਹੈ। ਸਾਢੇ ਚਾਰ ਸਾਲ ਦੇ ਸ਼ਾਸਨ 'ਚ ਚਾਰ ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਨੇ ਖੁਦਕਸ਼ੀ ਕੀਤੀ ਹੈ।''
ਉਨ੍ਹਾਂ ਨੇ ਕਿਹਾ ਕਿ 'ਮੈਂ ਤੁਹਾਡੇ ਤੋਂ ਪੁੱਛਣਾ ਚਾਹੁੰਦਾ ਹਾਂ ਤੁਸੀਂ ਦਾਅਵਾ ਕਰਦੇ ਹੋ ਕਿ ਤੁਸੀਂ ਸਹੂਲਤਾਂ ਲਈ ਬਹੁਤ ਸਾਰੀਆਂ ਯੋਜਨਾਵਾਂ ਚਲਾਈਆਂ ਹਨ ਅਤੇ ਉਨ੍ਹਾਂ ਲਈ ਕਈ ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕੀਤਾ ਹੈ ਤਾਂ ਉਨ੍ਹਾਂ ਦੇ ਖੁਦਕੁਸ਼ੀ ਕਰਨ ਦੇ ਕੀ ਕਾਰਨ ਹਨ।' ਮੰਤਰੀ ਨੇ ਪ੍ਰਦੇਸ਼ 'ਚ ਵੱਖ-ਵੱਖ ਥਾਂਵਾ 'ਤੇ ਭਾਜਪਾ ਦੇ ਪੱਖ 'ਚ ਰੈਲੀਆਂ ਨੂੰ ਸੰਬੋਧਿਤ ਕੀਤਾ। ਰਾਜਨਾਥ ਨੇ ਤੇਲੰਗਾਨਾ 'ਚ ਖਰਾਬ ਸੜਕਾਂ ਦੇ ਲਈ ਵੀ ਟੀ.ਆਰ.ਐੱਸ ਸਰਕਾਰ ਦੀ ਆਲੋਚਨਾ ਕੀਤੀ।
PM ਮੋਦੀ ਹਰ ਅੰਦੋਲਨ ਨੂੰ ਜਨ ਅੰਦੋਲਨ ਬਣਾ ਦਿੰਦੇ ਹਨ : ਸੁਸ਼ਮਾ
NEXT STORY