ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ 84 ਦਿਨਾਂ ਬਾਅਦ ਇਕ ਦਿਨ 'ਚ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,31,68,585 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 21,177 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਸੰਕਰਮਣ ਦੇ 4,041 ਨਵੇਂ ਮਾਮਲੇ ਦਰਜ ਕੀਤੇ ਗਏ, ਜਦੋਂ ਕਿ 10 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਸੰਕਰਮਣ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 5,24,651 'ਤੇ ਪਹੁੰਚ ਗਈ।
ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 21,177 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 193.83 ਕਰੋੜ ਤੋਂ ਵੱਧ ਟੀਕੇ ਲਾਏ ਗਏ ਹਨ। ਸ਼ੁੱਕਰਵਾਰ ਸਵੇਰੇ 193 ਕਰੋੜ 83 ਲੱਖ 72 ਹਜ਼ਾਰ 365 ਕੋਰੋਨਾ ਟੀਕੇ ਲਾਏ ਗਏ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸੋਨੀਆ ਗਾਂਧੀ ਤੋਂ ਬਾਅਦ ਪ੍ਰਿਯੰਕਾ ਵੀ ਹੋਈ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
NEXT STORY