ਨਵੀਂ ਦਿੱਲੀ-ਦੇਸ਼ ਭਰ 'ਚ ਵੀਰਵਾਰ ਨੂੰ ਕੋਵਿਡ-19 ਟੀਕਿਆਂ ਦੀਆਂ 27 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਗਈਆਂ ਅਤੇ ਇਸ ਦੇ ਨਾਲ ਹੀ ਦੇਸ਼ ਭਰ 'ਚ ਹੁਣ ਤੱਕ ਦਿੱਤੀਆਂ ਗਈਆਂ ਖੁਰਾਕਾਂ ਦੀ ਗਿਣਤੀ 97 ਕਰੋੜ ਨੂੰ ਪਾਰ ਕਰ ਗਈ। ਕੇਂਦਰੀ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਸ਼ਾਮ 7 ਤੱਕ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਵੱਖ-ਵੱਖ ਸੂਬਿਆਂ ਅਤੇ ਕੇਂਦਰਾਂ ਸ਼ਾਸਿਤ ਪ੍ਰਦੇਸ਼ਾਂ 'ਚ ਕੁੱਲ 69,24,56,103 ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦਕਿ 27,86,64,302 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਤਾਲਿਬਾਨ ਦੀ ਧਮਕੀ ਤੋਂ ਬਾਅਦ PIA ਨੇ ਇਸਲਾਮਾਬਾਦ ਤੋਂ ਕਾਬੁਲ ਤੱਕ ਦੀਆਂ ਉਡਾਣਾਂ ਕੀਤੀਆਂ ਮੁਅੱਤਲ
ਕੁੱਲ ਮਿਲਾ ਕੇ 18-44 ਉਮਰ ਵਰਗ ਦੇ ਵਿਅਕਤੀਆਂ ਨੂੰ 39,10,45,406 ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ, ਉਥੇ 10,80,93,471 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਮੰਤਰਾਲਾ ਨੇ ਕਿਹਾ ਕਿ ਦੇਰ ਰਾਤ ਤੱਕ ਦਿਨ ਭਰ ਦੀ ਅੰਤਿਮ ਰਿਪੋਰਟ ਦੇ ਇਕੱਠੇ ਹੋਣ ਦੇ ਨਾਲ ਹੀ ਰੋਜ਼ਾਨਾ ਟੀਕਾਕਰਨ ਗਿਣਤੀ 'ਚ ਵਾਧਾ ਹੋਣ ਦੀ ਉਮੀਦ ਹੈ। ਬੁੱਧਵਾਰ ਨੂੰ ਟੀਕਿਆਂ ਦੀਆਂ 27,62,523 ਖੁਰਾਕਾਂ ਦਿੱਤੀਆਂ ਗਈਆਂ ਹਨ। ਮੰਤਰਾਲਾ ਨੇ ਰੇਖਾਂਕਿਤ ਕੀਤਾ ਹੈ ਕਿ ਦੇਸ਼ 'ਚ ਸਭ ਤੋਂ ਸੰਵੇਦਨਸ਼ੀਲ ਆਬਾਦੀ ਸਮੂਹਾਂ ਨੂੰ ਕੋਵਿਡ-19 ਤੋਂ ਬਚਣ ਲਈ ਇਕ ਉਪਕਰਣ ਦੇ ਤੌਰ 'ਤੇ ਟੀਕਾਕਰਨ ਮੁਹਿੰਮ ਦੀ ਨਿਯਮਤ ਤੌਰ 'ਤੇ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਉੱਚ ਪੱਧਰ 'ਤੇ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਰੋਕੂ ਟੀਕਾਕਰਨ 'ਚ ਮਰਦਾਂ ਦੇ ਮੁਕਬਾਲੇ ਪਿੱਛੇ ਰਹਿ ਰਹੀਆਂ ਹਨ ਔਰਤਾਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਜੰਮੂ-ਕਸ਼ਮੀਰ ਦੇ ਪੁੰਛ 'ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ JCO ਸ਼ਹੀਦ, ਦੋ ਜਵਾਨ ਜ਼ਖ਼ਮੀ
NEXT STORY