ਹੈਦਰਾਬਾਦ- ਹੈਦਰਾਬਾਦ 'ਚ 37 ਸਾਲਾ ਇਕ ਔਰਤ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜੇ ਤੋਂ ਬਾਅਦ ਆਪਣੀ 8 ਸਾਲਾ ਧੀ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮਲਕਾਜਗਿਰੀ ਪੁਲਸ ਥਾਣੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੁਪਹਿਰ ਨੂੰ ਹੋਈ, ਜਿਸ ਦੇ ਨਤੀਜੇ ਵਜੋਂ ਕੁੜੀ ਦੀ ਮੌਤ ਹੋ ਗਈ।
ਅਧਿਕਾਰੀ ਨੇ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਦੱਸਿਆ ਕਿ ਨਿੱਜੀ ਕਰਮਚਾਰੀ ਵਜੋਂ ਕੰਮ ਕਰਨ ਵਾਲੀ ਔਰਤ ਐਤਵਾਰ ਰਾਤ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੋਏ ਝਗੜੇ ਤੋਂ ਬਾਅਦ 'ਮਾਨਸਿਕ ਰੂਪ ਨਾਲ ਪਰੇਸ਼ਾਨ' ਸੀ। ਉਸ ਨੇ ਸੋਮਵਾਰ ਨੂੰ ਆਪਣੀ ਧੀ ਨੂੰ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਲਿਜਾ ਕੇ ਹੇਠਾਂ ਸੁੱਟ ਦਿੱਤਾ। ਇਸ ਸੰਬੰਧ 'ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਲੋਕ ਸਭਾ ਸਪੀਕਰ ਬਿਰਲਾ ਨੇ ਮੈਂਬਰਾਂ ਨੂੰ ਕਿਹਾ : ਸਦਨ 'ਧਿਆਨ ਲਗਾਉਣ' ਦਾ ਸਥਾਨ ਨਹੀਂ ਹੈ
NEXT STORY