ਨੈਸ਼ਨਲ ਡੈਸਕ : ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਖੌਫ਼ਨਾਕ ਅਤੇ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਇੱਕ ਮਾਂ ਅਤੇ ਉਸਦੇ ਤਿੰਨ ਮਾਸੂਮ ਬੱਚਿਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਦਹਿਸ਼ਤ ਦਾ ਮਾਹੌਲ ਹੈ।
5 ਦਿਨਾਂ ਤੋਂ ਸਨ ਲਾਪਤਾ ਜਾਣਕਾਰੀ
ਅਨੁਸਾਰ ਮ੍ਰਿਤਕਾਂ ਦੀ ਪਛਾਣ ਮਮਤਾ ਦੇਵੀ, ਉਸਦੇ ਦੋ ਪੁੱਤਰਾਂ ਆਦਿੱਤਿਆ (7 ਸਾਲ) ਤੇ ਅੰਕੁਸ਼ (5 ਸਾਲ) ਅਤੇ 3 ਸਾਲਾ ਪੁੱਤਰੀ ਕ੍ਰਿਤੀ ਵਜੋਂ ਹੋਈ ਹੈ। ਇਹ ਚਾਰੇ ਜਣੇ ਬੀਤੀ 10 ਜਨਵਰੀ ਤੋਂ ਲਾਪਤਾ ਸਨ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ।
ਨਦੀ ਕਿਨਾਰੇ ਮਿਲੀਆਂ ਲਾਸ਼ਾਂ
ਵੀਰਵਾਰ ਦੁਪਹਿਰ ਨੂੰ ਅਹੀਆਪੁਰ ਥਾਣਾ ਖੇਤਰ ਦੇ ਚੰਦਵਾਰਾ ਪੁਲ ਦੇ ਹੇਠਾਂ ਨਦੀ ਕਿਨਾਰੇ ਲੋਕਾਂ ਨੇ ਚਾਰ ਲਾਸ਼ਾਂ ਦੇਖੀਆਂ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਮ੍ਰਿਤਕ ਮਮਤਾ ਦੇਵੀ ਦਾ ਪਤੀ ਕ੍ਰਿਸ਼ਨ ਮੋਹਨ, ਜੋ ਕਿ ਇੱਕ ਆਟੋ ਰਿਕਸ਼ਾ ਚਾਲਕ ਹੈ, ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ।
ਪੁਲਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹਰ ਪਹਿਲੂ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾ ਸਕੇ। ਅਜੇ ਤੱਕ ਕਤਲ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੈਂਗਸਟਰ ਮਰਾਡੂ ਅਨੀਸ਼ ਕੋਚੀ ਤੋਂ ਗ੍ਰਿਫਤਾਰ, ਪੁਲਸ ਨੂੰ ਸੀ ਲੰਬੇ ਸਮੇਂ ਤੋਂ ਭਾਲ
NEXT STORY