ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਬਾਂਦਾ ਥਾਣਾ ਖੇਤਰ ਵਿੱਚ ਮੰਗਲਵਾਰ ਰਾਤ ਨੂੰ ਇੱਕ ਔਰਤ ਅਤੇ ਉਸਦੇ ਪੁੱਤਰ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਜ਼ਹਿਰੀਲਾ ਪਦਾਰਥ ਖਾ ਲਿਆ। ਬੁੱਧਵਾਰ ਨੂੰ ਦੋਵਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਵਧੀਕ ਪੁਲਸ ਸੁਪਰਡੈਂਟ, ਦਿਹਾਤੀ, ਦੀਕਸ਼ਾ ਭੰਵਰੇ ਨੇ ਦੱਸਿਆ ਕਿ ਬਾਂਦਾ ਥਾਣਾ ਖੇਤਰ ਦੇ ਨਾਰਾਇਣਪੁਰ ਗੰਗਾ ਪਿੰਡ ਦੇ ਨਿਵਾਸੀ ਪੰਕਜ ਅਗਨੀਹੋਤਰੀ ਦਾ ਆਪਣੀ ਪਤਨੀ ਆਰਤੀ (32) ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਇਸ ਤੋਂ ਬਾਅਦ ਆਰਤੀ ਨੇ ਜ਼ਹਿਰੀਲਾ ਪਦਾਰਥ ਖਾ ਲਿਆ ਅਤੇ ਫਿਰ ਜ਼ਹਿਰੀਲਾ ਪਦਾਰਥ ਆਪਣੇ ਪੁੱਤਰ ਪ੍ਰਤੀਕ (10) ਨੂੰ ਖਾਣੇ 'ਚ ਮਿਲਾ ਕੇ ਦੇ ਦਿੱਤਾ ਮਿਲਾ ਦਿੱਤਾ। ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ, ਤਾਂ ਪਰਿਵਾਰ ਉਨ੍ਹਾਂ ਨੂੰ ਸਿਹਤ ਕੇਂਦਰ ਲੈ ਗਿਆ, ਜਿੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਬੁੱਧਵਾਰ ਨੂੰ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ, ਵਧੀਕ ਪੁਲਸ ਸੁਪਰਡੈਂਟ, ਦਿਹਾਤੀ, ਪੁਲਸ ਫੋਰਸ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਪੂਰੀ ਜਾਂਚ ਕੀਤੀ। ਨਿਰੀਖਣ ਦੌਰਾਨ ਸਥਾਨਕ ਨਾਗਰਿਕਾਂ ਅਤੇ ਨੇੜਲੇ ਵਿਅਕਤੀਆਂ ਤੋਂ ਘਟਨਾ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਪ੍ਰਾਪਤ ਤੱਥਾਂ ਦੇ ਆਧਾਰ 'ਤੇ, ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅਮਰੀਕਾ ਤੋਂ ਭਾਰਤ ਨੂੰ ਮਿਲਣ ਵਾਲੀ ਹੈ Good News ! 50 ਤੋਂ ਘਟ ਕੇ 15-16 ਫ਼ੀਸਦੀ ਤੱਕ ਆ ਸਕਦੈ ਟੈਰਿਫ਼
NEXT STORY