ਬਲਰਾਮਪੁਰ — ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਸੋਨਾਰ ਪਿੰਡ 'ਚ ਮੰਗਲਵਾਰ ਨੂੰ ਇਕ ਦਲਿਤ ਮਾਂ-ਪੁੱਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਵਿਕਾਸ ਕੁਮਾਰ ਨੇ ਦੱਸਿਆ ਕਿ ਰਾਮਲਾਲ (45) ਅਤੇ ਉਸ ਦੀ ਮਾਂ ਲਖਰਾਜੀ (75) ਦਾ ਸੋਨਾਰ ਪਿੰਡ 'ਚ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਮਾਂ-ਪੁੱਤ ਪਿੰਡ ਦੇ ਬਾਹਰ ਇੱਕ ਘਰ ਵਿੱਚ ਰਹਿੰਦੇ ਸਨ। ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਹਿਲੀ ਨਜ਼ਰੇ ਇਹ ਪਰਿਵਾਰਕ ਰੰਜਿਸ਼ ਦਾ ਮਾਮਲਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਪੁਲਸ ਦੀਆਂ ਚਾਰ ਟੀਮਾਂ ਬਣਾਈਆਂ ਗਈਆਂ ਹਨ।
ਵਾਇਨਾਡ ਸੀਟ ਤੋਂ ਚੋਣ ਲੜੇਗੀ ਪ੍ਰਿਅੰਕਾ ਗਾਂਧੀ, ਕਾਂਗਰਸ ਨੇ ਕੀਤਾ ਐਲਾਨ
NEXT STORY