ਨੈਸ਼ਨਲ ਡੈਸਕ- ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਨੇ ਆਪਣੇ 2 ਸਾਲ ਦੇ ਬੱਚੇ ਸਮੇਤ ਤਾਲਾਬ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਮਨਿਆਂ ਥਾਣਾ ਖੇਤਰ ਦੇ ਪਿੰਡ ਫੂਲਪੁਰ ਦੇ ਕੋਲ ਵਾਪਰੀ, ਜਿੱਥੇ ਸੜਕ ਕਿਨਾਰੇ ਸਥਿਤ ਇੱਕ ਤਾਲਾਬ ਵਿੱਚੋਂ ਮਾਂ ਅਤੇ ਬੱਚੇ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।
ਸਥਾਨਕ ਲੋਕਾਂ ਅਤੇ ਚਸ਼ਮਦੀਦਾਂ ਅਨੁਸਾਰ, ਇੱਕ ਮਹਿਲਾ ਆਪਣੇ 2 ਸਾਲ ਦੇ ਬੱਚੇ ਨੂੰ ਨਾਲ ਲੈ ਕੇ ਤਾਲਾਬ ਦੇ ਕੋਲ ਘੁੰਮ ਰਹੀ ਸੀ। ਦੇਖਦੇ ਹੀ ਦੇਖਦੇ ਉਸ ਮਹਿਲਾ ਨੇ ਪਹਿਲਾਂ ਬੱਚੇ ਨੂੰ ਤਾਲਾਬ ਵਿੱਚ ਸੁੱਟ ਦਿੱਤਾ ਅਤੇ ਫਿਰ ਖੁਦ ਵੀ ਪਾਣੀ ਵਿੱਚ ਛਾਲ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਪਿੰਡ ਵਾਸੀਆਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਮਨਿਆਂ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਪੁਲਸ ਨੇ ਪਹਿਲਾਂ ਮਹਿਲਾ ਦੀ ਲਾਸ਼ ਨੂੰ ਬਾਹਰ ਕੱਢਿਆ। ਜਦੋਂ ਪੁਲਸ ਨੂੰ ਪਤਾ ਲੱਗਾ ਕਿ ਮਹਿਲਾ ਦੇ ਨਾਲ ਬੱਚਾ ਵੀ ਸੀ, ਤਾਂ ਦੁਬਾਰਾ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ ਅਤੇ ਲਗਭਗ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮਾਸੂਮ ਬੱਚੇ ਦੀ ਲਾਸ਼ ਵੀ ਬਰਾਮਦ ਕਰ ਲਈ ਗਈ। ਮ੍ਰਿਤਕ ਮਹਿਲਾ ਦੀ ਪਛਾਣ 27 ਸਾਲਾ ਸੁਮਨ ਪਤਨੀ ਜਤਿੰਦਰ ਲੋਧਾ ਵਜੋਂ ਹੋਈ ਹੈ, ਜੋ ਬਸੇੜੀ ਦੇ ਪਿੰਡ ਕੁਈਆਂ ਦੀ ਰਹਿਣ ਵਾਲੀ ਸੀ।
ਮਨਿਆਂ ਥਾਣਾ ਮੁਖੀ ਨੀਰਜ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਸ ਹੁਣ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਮਹਿਲਾ ਨੇ ਅਜਿਹਾ ਖੌਫਨਾਕ ਕਦਮ ਕਿਉਂ ਚੁੱਕਿਆ। ਹਾਲਾਂਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ।
ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
NEXT STORY