ਮੁਜ਼ੱਫਰਨਗਰ- ਇਕ ਔਰਤ ਨੇ ਆਪਣੀ ਨਾਬਾਲਗ ਧੀਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਖ਼ੁਦ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਔਰਤ ਦੀ ਪਛਾਣ ਮਿੰਟੂ ਚੌਧਰੀ ਦੀ ਪਤਨੀ ਵਿਨਤੀ (42) ਵਜੋਂ ਹੋਈ ਹੈ। ਇਹ ਦਰਦਨਾਕ ਘਟਨਾ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ 'ਚ ਵਾਪਰੀ। ਪੁਲਸ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਖੁਦਕੁਸ਼ੀ ਕਰਨ ਤੋਂ ਪਹਿਲੇ ਆਪਣੀ ਧੀਆਂ ਸਪਨਾ (13) ਅਤੇ ਸਰਸਵਤੀ (11) ਨੂੰ ਜ਼ਹਿਰ ਦਿੱਤਾ।
ਇਹ ਵੀ ਪੜ੍ਹੋ : ਵਿਆਹ 'ਚ ਵੜਿਆ ਤੇਂਦੁਆ, ਜਾਨ ਬਚਾ ਕੇ ਭੱਜੇ ਲਾੜਾ-ਲਾੜੀ
ਭੋਪਾ ਥਾਣਾ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਵਿਨਤੀ ਅਤੇ ਸਪਨਾ ਦੀ ਮੌਤ ਹੋ ਗਈ, ਜਦੋਂ ਕਿ ਸਰਸਵਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਆਮ ਆਦਮੀ ਪਾਰਟੀ ਲਈ ਆਸਾਨ ਨਹੀਂ ਹੋਵੇਗਾ ਦਿੱਲੀ ’ਚ ਮੇਅਰ ਦੀ ਚੋਣ ਜਿੱਤਣਾ
NEXT STORY