ਸ਼ਾਹਪੁਰ (ਜਿਨੇਸ਼) : ਭਾਰਤ ਮਾਂ ਦੀ ਰੱਖਿਆ ਕਰਦਿਆਂ ਇਕ ਹੋਰ ਬਹਾਦਰ ਪੁੱਤਰ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਜੰਮੂ ਕਸ਼ਮੀਰ ਦੇ ਸਰਹੱਦੀ ਰਾਜੌਰੀ ਖੇਤਰ ਵਿੱਚ ਪਾਕਿਸਤਾਨ ਵਲੋਂ ਕੀਤੀ ਗਈ ਭਾਰੀ ਗੋਲੀਬਾਰੀ ਦੌਰਾਨ ਸ਼ਾਹਪੁਰ ਦੇ ਵਾਰਡ ਨੰਬਰ -4 ਵਸਨੀਕ ਅਤੇ 25 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੂਬੇਦਾਰ ਮੇਜਰ ਪਵਨ ਕੁਮਾਰ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ ਹੈ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਸ਼ਾਹਪੁਰ ਸਮੇਤ ਸਾਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਭੁੱਖ ਨਾਲ ਮਰ ਰਹੇ ਲੋਕ, ਕਰੋੜਾਂ ਦੇ ਕਰਜ਼... ਜਾਣੋ Pak ਕੋਲ ਕਿੰਨੇ ਦਿਨਾਂ ਦਾ ਬਚਿਆ ਹੈ ਰਾਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇਦਾਰ ਮੇਜਰ ਪਵਨ ਕੁਮਾਰ ਰਾਜੌਰੀ ਸੈਕਟਰ 'ਚ ਦੇਸ਼ ਦੀ ਸੇਵਾ ਕਰ ਰਹੇ ਸਨ, ਜਿੱਥੇ ਪਾਕਿਸਤਾਨੀ ਫੌਜ ਦੁਆਰਾ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸੂਬੇਦਾਰ ਮੇਜਰ ਪਵਨ ਕੁਮਾਰ ਨੇ ਦੁਸ਼ਮਣਾਂ ਨੂੰ ਮੂੰਹਤੋੜ ਜਵਾਬ ਦਿੱਤਾ ਅਤੇ ਇਸ ਸਮੇਂ ਦੌਰਾਨ ਉਹ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦੀ ਪ੍ਰਾਪਤ ਕਰ ਗਏ।
ਇਹ ਵੀ ਪੜ੍ਹੋ : 'ਕਰਾਚੀ ਬੇਕਰੀ' 'ਤੇ ਆਪਣਾ ਗੁੱਸਾ ਉਤਾਰ ਰਹੇ ਲੋਕ, ਜਾਣੋ ਪਾਕਿਸਤਾਨ ਨਾਲ ਕੀ ਹੈ Connection
ਫੌਜ ਨੇ ਸ਼ਹੀਦ ਸੂਬੇਦਾਰ ਮੇਜਰ ਪਵਨ ਕੁਮਾਰ ਦੀ ਸ਼ਹਾਦਤ ਬਾਰੇ ਪਰਿਵਾਰ ਨੂੰ ਜਾਣਕਾਰੀ ਦੇ ਦਿੱਤੀ ਹੈ। ਇਹ ਸੂਚਨਾ ਮਿਲਦੇ ਹੀ ਸ਼ਾਹਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮਾਤਮ ਪਸਰ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਸਮਰਪਣ ਉੱਤੇ ਮਾਣ ਹੈ। ਪੂਰੇ ਸ਼ਾਹਪੁਰ ਦੇ ਪਿੰਡ ਅਤੇ ਆਸ ਪਾਸ ਦੇ ਖੇਤਰਾਂ ਦੇ ਲੋਕ ਪਰਿਵਾਰ ਨੂੰ ਸੋਗ ਦੇ ਇਸ ਸਮੇਂ ਹੌਸਲਾ ਦੇਣ ਅਤੇ ਇਸ ਦੁੱਖ ਦੀ ਘੜੀ ਵਿਚ ਸਾਥ ਦੇਣ ਲਈ ਇਕੱਠੇ ਹੋ ਗਏ ਹਨ।
ਇਹ ਵੀ ਪੜ੍ਹੋ : ਭਾਰਤ-ਪਾਕਿ ਤਣਾਅ ਦਰਮਿਆਨ ਮਹਿੰਗਾ ਹੋ ਗਿਆ ਸੋਨਾ, ਚਾਂਦੀ ਦੇ ਭਾਅ 'ਚ ਆਈ ਗਿਰਾਵਟ
ਤੁਹਾਨੂੰ ਦੱਸ ਦੇਈਏ ਕਿ ਸ਼ਹੀਦ ਸੂਬੇਦਾਰ ਮੇਜਰ ਪਵਨ ਕੁਮਾਰ ਇੱਕ ਫੌਜੀ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦੇ ਪਿਤਾ ਗਰਜ ਸਿੰਘ ਵੀ ਭਾਰਤੀ ਫੌਜ ਤੋਂ ਹਵਾਲਦਾਰ ਦੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ। ਪਤਾ ਲੱਗਾ ਹੈ ਕਿ ਸੂਬੇਦਾਰ ਮੇਜਰ ਪਵਨ ਕੁਮਾਰ 2 ਮਹੀਨੇ ਬਾਅਦ ਸੇਵਾਮੁਕਤ ਹੋਣ ਵਾਲੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਪਿਤਾ ਸਾਬਕਾ ਸੈਨਿਕ ਗਰਜ ਸਿੰਘ, ਪਤਨੀ ਸੁਸ਼ਮਾ ਦੇਵੀ, ਪੁੱਤਰ ਅਭਿਸ਼ੇਕ ਕੁਮਾਰ ਅਤੇ ਧੀ ਅਨਾਮਿਕਾ ਹਨ। ਕਾਂਗੜਾ ਦੇ ਜ਼ਿਲ੍ਹਾ ਮੈਜਿਸਟਰੇਟ ਹੇਮਰਾਜ ਬੈਰਵਾ ਨੇ ਦੱਸਿਆ ਕਿ ਐਸਡੀਐਮ ਸ਼ਾਹਪੁਰ ਨੂੰ ਸ਼ਹੀਦ ਦੇ ਘਰ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ ! ਸ੍ਰੀਨਗਰ, ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਲਈ ਉਡਾਣਾਂ ਹੋਈਆਂ ਰੱਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਨਿਰਾ ਝੂਠ ਐ, ਸਾਡੇ 'ਤੇ ਨਹੀਂ ਹੋਇਆ ਕੋਈ ਹਮਲਾ...', ਹੁਣ ਅਫ਼ਗਾਨਿਸਤਾਨ ਹੱਥੋਂ ਹੋ ਗਈ ਪਾਕਿ ਦੀ ਬੇਇੱਜ਼ਤੀ
NEXT STORY