ਹੈਦਰਾਬਾਦ (ਆਈਏਐੱਨਐੱਸ): ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਵਿੱਚ ਤਿਉਹਾਰ ਵਾਲੇ ਦਿਨ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਇੱਕ ਔਰਤ ਨੇ ਆਪਣੇ ਦੋ ਬੱਚਿਆਂ ਨੂੰ ਮਾਰ ਦਿੱਤਾ ਤੇ ਬਾਅਦ ਵਿੱਚ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਇਹ ਘਟਨਾ ਸੋਮਵਾਰ ਸਵੇਰੇ ਕੋਂਡਾਮੱਲੇਪੱਲੀ 'ਚ ਵਾਪਰੀ। ਪੁਲਸ ਦੇ ਅਨੁਸਾਰ, ਕਾਂਚਲਾ ਨਾਗਲਕਸ਼ਮੀ (27) ਨੇ ਆਪਣੀ ਧੀ ਅਵੰਤਿਕਾ (9) ਅਤੇ ਪੁੱਤਰ ਬਾਵਨ ਸਾਈ (7) ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੂੰ ਸ਼ੱਕ ਹੈ ਕਿ ਪਰਿਵਾਰਕ ਝਗੜਿਆਂ ਕਾਰਨ ਇਹ ਘਟਨਾ ਵਾਪਰੀ ਹੈ।
ਪਰਿਵਾਰ ਗੁਆਂਢੀ ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਕੁਝ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਨਲਗੋਂਡਾ ਜ਼ਿਲ੍ਹੇ 'ਚ ਚਲਾ ਗਿਆ ਸੀ। ਨਾਗਲਕਸ਼ਮੀ ਦਾ ਪਤੀ ਉਸਾਰੀ ਮਜ਼ਦੂਰ ਵਜੋਂ ਕੰਮ ਕਰਦਾ ਸੀ ਜਦੋਂ ਕਿ ਉਹ ਦਿਹਾੜੀਦਾਰ ਮਜ਼ਦੂਰ ਵਜੋਂ ਵੀ ਕੰਮ ਕਰਦੀ ਸੀ। ਪੁਲਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਔਰਤ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਅਤੇ ਬਾਅਦ 'ਚ ਖੁਦਕੁਸ਼ੀ ਕਰ ਲਈ ਜਦੋਂ ਉਸਦਾ ਪਤੀ ਉਸ ਨਾਲ ਝਗੜੇ ਤੋਂ ਬਾਅਦ ਘਰੋਂ ਚਲਾ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਬਾਪਟਲਾ ਜ਼ਿਲ੍ਹੇ ਵਿੱਚ ਨਾਗਲਕਸ਼ਮੀ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਵਾਲੀ 'ਤੇ ਮੂਧੇ ਮੂੰਹ ਡਿੱਗੀਆਂ ਚਾਂਦੀ ਦੀਆਂ ਕੀਮਤਾਂ ; ਜਾਣੋ ਦਿੱਲੀ ਸਮੇਤ ਹੋਰ ਸ਼ਹਿਰਾਂ 'ਚ ਭਾਅ
NEXT STORY