ਕਰਨਾਲ- ਹਰਿਆਣਾ ਦੇ ਕਰਨਾਲ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਔਰਤ ਆਪਣੇ ਪ੍ਰੇਮੀ ਨਾਲ ਦੌੜ ਗਈ। ਔਰਤ ਆਪਣੇ ਬੱਚਿਆਂ ਨੂੰ ਵੀ ਨਾਲ ਲੈ ਗਈ ਹੈ। ਪੀੜਤ ਪਤੀ ਨੇ ਪਤਨੀ ਅਤੇ ਬੱਚਿਆਂ ਦੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਬਾਅਦ 'ਚ ਪਤੀ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਪਤੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ 14 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ 5 ਬੱਚੇ ਹੋਏ। ਜਿਨ੍ਹਾਂ 'ਚੋਂ ਸਭ ਤੋਂ ਵੱਡੀ ਧੀ ਦੀ ਉਮਰ 12 ਸਾਲ, ਦੂਜੇ ਬੇਟੇ ਦੀ ਉਮਰ 10 ਸਾਲ, ਤੀਜੀ ਧੀ ਦੀ ਉਮਰ 8 ਸਾਲ, ਚੌਥੀ ਧੀ ਦੀ ਉਮਰ 6 ਅਤੇ ਸਭ ਤੋਂ ਛੋਟੀ ਧੀ ਦੀ ਉਮਰ 8 ਮਹੀਨੇ ਹੈ। ਪੀੜਤ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਪਿੰਡ ਦਾ ਇਕ ਵਿਅਕਤੀ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਉਸ ਨੂੰ ਡਰ ਹੈ ਕਿ ਕਿਤੇ ਉਸ ਦੇ ਛੋਟੇ-ਛੋਟੇ ਬੱਚਿਆਂ ਨਾਲ ਕੋਈ ਅਣਹੋਣੀ ਨਾ ਹੋ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਸ਼ਲ ਮੀਡੀਆ 'ਤੇ ਭਿੜੇ ਵਿਦਿਆਰਥੀ, ਇਕ ਦੂਜੇ ਦੇ ਧਰਮ ਦੀ ਕੀਤੀ ਇਤਰਾਜ਼ਯੋਗ ਟਿੱਪਣੀ, ਹੋਏ ਗ੍ਰਿਫ਼ਤਾਰ
NEXT STORY