ਠਾਣੇ- ਇਸ ਮਹੀਨੇ ਦੇ ਸ਼ੁਰੂ ਵਿਚ ਆਪਣੀ ਮਾਂ ਦੀ ਝਿੜਕ ਤੋਂ ਨਾਰਾਜ਼ ਹੋ ਕੇ ਘਰੋਂ ਨਿਕਲੀ 15 ਸਾਲਾ ਕੁੜੀ 9 ਦਿਨਾਂ ਬਾਅਦ ਇਕ ਨਾਲੇ ਵਿਚ ਮ੍ਰਿਤਕ ਮਿਲੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਕੁੜੀ ਦੀ ਮਾਂ ਉਸ ਨੂੰ ਮੋਬਾਇਲ ਫੋਨ 'ਤੇ ਜ਼ਿਆਦਾ ਸਮਾਂ ਬਿਤਾਉਣ ਲਈ ਝਿੜਕਦੀ ਸੀ, ਜਿਸ ਕਾਰਨ ਉਹ ਘਰੋਂ ਚਲੀ ਗਈ ਸੀ। ਇਹ ਘਟਨਾ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਵਾਪਰੀ। ਪੁਲਸ ਅਨੁਸਾਰ ਕੁੜੀ ਆਪਣੇ ਪਰਿਵਾਰ ਨਾਲ ਇੱਥੋਂ ਦੇ ਡਾਂਬੀਵਾਲੀ ਇਲਾਕੇ 'ਚ ਰਹਿੰਦੀ ਸੀ। ਪੁਲਸ ਮੁਤਾਬਕ 5 ਦਸੰਬਰ ਨੂੰ ਉਸ ਦੀ ਮਾਂ ਨੇ ਉਸ ਨੂੰ ਮੋਬਾਇਲ ਫੋਨ 'ਤੇ ਜ਼ਿਆਦਾ ਸਮਾਂ ਨਾ ਬਿਤਾਉਣ ਅਤੇ ਆਪਣੀ ਪੜ੍ਹਾਈ 'ਤੇ ਧਿਆਨ ਦੇਣ ਲਈ ਕਿਹਾ। ਵਿਸ਼ਨੂੰ ਨਗਰ ਥਾਣਾ ਅਧਿਕਾਰੀ ਨੇ ਦੱਸਿਆ ਕਿ ਬਾਅਦ 'ਚ ਕੁੜੀ ਗੁੱਸੇ 'ਚ ਘਰ ਤੋਂ ਚਲੀ ਗਈ।
ਇਹ ਵੀ ਪੜ੍ਹੋ : ਬਿੱਲੀ ਨੂੰ ਜ਼ਿਆਦਾ ਪਿਆਰ ਕਰਦਾ ਸੀ ਪਤੀ, ਪਤਨੀ ਪਹੁੰਚ ਗਈ ਕੋਰਟ ਤੇ ਫਿਰ...
ਉਨ੍ਹਾਂ ਦੱਸਿਆ ਕਿ ਉਸ ਨੂੰ ਨਹੀਂ ਲੱਭ ਸਕਣ 'ਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਅਗਲੇ ਦਿਨ ਸਥਾਨਕ ਪੁਲਸ 'ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਸ ਨੇ ਇਸ ਤੋਂ ਬਾਅਦ ਅਗਵਾ ਦੇ ਦੋਸ਼ਾਂ 'ਚ ਐੱਫ.ਆਈ.ਆਰ. ਦਰਜ ਕੀਤੀ। ਅਧਿਕਾਰੀ ਮੁਤਾਬਕ ਪੁਲਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ 5 ਦਸੰਬਰ ਨੂੰ ਇਕ ਕੁੜੀ ਨੇ ਡੋਂਬੀਵਾਲੀ ਦੇ ਮੋਟਾਗਾਂਵ ਪੁਲ ਤੋਂ ਨਾਲੇ 'ਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਇਕ ਲਾਸ਼ ਨਾਲੇ 'ਚੋਂ ਮਿਲੀ ਸੀ ਜਿਸ ਦੀ ਪਛਾਣ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ। ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਹਾਦਸੇ ਦੀ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁੜੀ ਦੀ ਮੌਤ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਅਰਬੱਸ ਨੇ ਬੈਂਗਲੁਰੂ 'ਚ ਲਿਆ ਦਫਤਰ, ਕਿਰਾਇਆ 5000000000 ਰੁਪਏ
NEXT STORY