ਨੋਇਡਾ : ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਇੱਕ ਸੋਸਾਇਟੀ ਦੀ 13ਵੀਂ ਮੰਜ਼ਿਲ ਤੋਂ ਕਥਿਤ ਤੌਰ 'ਤੇ ਡਿੱਗਣ ਨਾਲ ਇੱਕ 12 ਸਾਲਾ ਮੁੰਡੇ ਅਤੇ ਉਸਦੀ ਮਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਇੱਕ ਪੁਲਸ ਅਧਿਕਾਰੀ ਵਲੋਂ ਸ਼ਨੀਵਾਰ ਨੂੰ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਬਿਸਰਖ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਦਰਪਨ ਚਾਵਲਾ ਦਾ 12 ਸਾਲਾ ਪੁੱਤਰ ਦਕਸ਼, ਜੋ ਥਾਣਾ ਖੇਤਰ ਵਿੱਚ 'ਏਸ ਸਿਟੀ' ਸੋਸਾਇਟੀ ਦੇ ਇੱਕ ਟਾਵਰ ਦੀ 13ਵੀਂ ਮੰਜ਼ਿਲ 'ਤੇ ਰਹਿੰਦਾ ਸੀ, ਮਾਨਸਿਕ ਤੌਰ 'ਤੇ ਬੀਮਾਰ ਸੀ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ
ਸ਼ਨੀਵਾਰ ਸਵੇਰੇ ਉਹ ਆਪਣੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਛਾਲ ਮਾਰਨ ਲਈ ਤੇਜ਼ੀ ਨਾਲ ਭੱਜਿਆ। ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮਾਂ ਵੀ ਉਸ ਦੇ ਪਿੱਛੇ ਦੌੜੀ, ਜਿਸ ਦੌਰਾਨ ਦੋਵੇਂ ਮਾਂ-ਪੁੱਤ ਦੀ ਹੇਠਾਂ ਡਿੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਸਮੇਂ ਦਰਪਨ ਚਾਵਲਾ ਘਰ ਦੇ ਦੂਜੇ ਕਮਰੇ ਵਿੱਚ ਸੀ। ਅਧਿਕਾਰੀ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ, ਜਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
SBI ਦਾ ਵੱਡਾ ਫੈਸਲਾ: ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਗਾਹਕਾਂ 'ਤੇ ਪਵੇਗਾ ਅਸਰ
NEXT STORY