ਨੈਸ਼ਨਲ ਡੈਸਕ: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚੋਂ ਬਦਬੂ ਆਉਣ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ ਗਿਆ। ਕਮਰੇ ਵਿਚ ਦਾਖ਼ਲ ਹੋਣ 'ਤੇ ਉਸ ਦੇ ਅੰਦਰ ਦਾ ਦ੍ਰਿਸ਼ ਦੇਖ ਕੇ ਮੌਕੇ 'ਤੇ ਮੌਜੂਦ ਸਾਰੇ ਲੋਕ ਅਤੇ ਪੁਲਸ ਹੈਰਾਨ ਰਹਿ ਗਿਆ। ਕਮਰੇ ਦੇ ਅੰਦਰ ਇੱਕ ਮਾਂ ਅਤੇ ਉਸਦੇ ਦੋ ਬੱਚਿਆਂ ਦੀਆਂ ਲਾਸ਼ਾਂ ਪਈਆਂ ਸਨ। ਪੁਲਸ ਨੇ ਤਿੰਨੋਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Cobra Viral Video : ਬਾਬਾ ਨਹੀਂ ਡਰਦਾ! ਕੋਬਰਾ ਸੱਪ ਅੱਗੇ ਖੜ੍ਹ ਗਿਆ ਡਟ ਕੇ ਤੇ ਫਿਰ...
ਇਹ ਪੂਰੀ ਘਟਨਾ ਰਾਏਗੜ੍ਹ ਜ਼ਿਲ੍ਹੇ ਦੇ ਛੱਲ ਥਾਣਾ ਖੇਤਰ ਦੇ ਕਿਦਾਗਾਓਂ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸ਼ੁਕਾਂਤੀ ਸਾਹੂ (35), ਉਸਦਾ ਪੁੱਤਰ ਯੁਗਲ ਸਾਹੂ (12) ਅਤੇ ਧੀ ਪ੍ਰਾਚੀ ਸਾਹੂ (09) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਘਰ ਵਿੱਚ ਸਿਰਫ਼ ਇਹ ਤਿੰਨੇ ਹੀ ਮੌਜੂਦ ਸਨ। ਔਰਤ ਦਾ ਪਤੀ ਮਹਿੰਦਰ ਸਾਹੂ (38) ਸੋਮਵਾਰ ਨੂੰ ਮਜ਼ਦੂਰੀ ਕਰਨ ਲਈ ਤਰਾਈਮਲ ਪਿੰਡ ਗਿਆ ਸੀ। ਘਟਨਾ ਦੀ ਖ਼ਬਰ ਮਿਲਦੇ ਹੀ ਉਹ ਵਾਪਸ ਆ ਗਿਆ। ਛਾਲ ਪੁਲਸ ਸਟੇਸ਼ਨ ਦੇ ਇੰਚਾਰਜ ਮੋਹਨ ਭਾਰਦਵਾਜ ਨੇ ਦੱਸਿਆ ਕਿ ਵੀਰਵਾਰ ਦੁਪਹਿਰ ਲਗਭਗ 3 ਵਜੇ ਕਿਦਾਗਾਓਂ ਦੇ ਸਰਪੰਚ ਨੇ ਉਨ੍ਹਾਂ ਨੂੰ ਫ਼ੋਨ ਕੀਤਾ ਅਤੇ ਇੱਕ ਘਰ ਵਿੱਚੋਂ ਬਦਬੂ ਆਉਣ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਸਰਕਾਰੀ ਕਰਮਚਾਰੀਆਂ ਲਈ ਖ਼ਾਸ ਖ਼ਬਰ : 'ਹੁਣ ਕਰ ਸਕਦੇ ਹੋ ਛੁੱਟੀਆਂ...'
ਸੂਚਨਾ ਮਿਲਦੇ ਹੀ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਪੁਲਸ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ ਗਿਆ। ਜਦੋਂ ਪੁਲਸ ਟੀਮ ਕਮਰੇ ਵਿੱਚ ਦਾਖਲ ਹੋਈ ਤਾਂ ਉਨ੍ਹਾਂ ਨੇ ਔਰਤ ਅਤੇ ਉਸਦੇ ਦੋ ਬੱਚਿਆਂ ਦੀਆਂ ਲਾਸ਼ਾਂ ਬਿਸਤਰੇ 'ਤੇ ਪਈਆਂ ਵੇਖੀਆਂ। ਪੁਲਸ ਨੂੰ ਸ਼ੱਕ ਹੈ ਕਿ ਲਾਸ਼ਾਂ ਤਿੰਨ ਤੋਂ ਚਾਰ ਦਿਨ ਪੁਰਾਣੀਆਂ ਹੋ ਸਕਦੀਆਂ ਹਨ। ਫਿਲਹਾਲ ਪੁਲਸ ਨੇ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਘਟਨਾ ਨੇ ਪੂਰੇ ਪਿੰਡ ਵਿੱਚ ਸੋਗ ਅਤੇ ਸਦਮੇ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਚੱਲਦੇ ਪੇਪਰ 'ਚ ਗੁੱਲ ਹੋ ਗਈ ਬੱਤੀ ! ਵਿਦਿਆਰਥੀਆਂ ਨੇ 'ਮੋਬਾਈਲ' ਦੀ ਲਾਈਟ 'ਚ ਦਿੱਤੀ ਪ੍ਰੀਖਿਆ
NEXT STORY