ਨਵੀਂ ਦਿੱਲੀ— ਰਾਜ ਸਭਾ 'ਚ ਮੋਟਰ ਵ੍ਹੀਕਲ ਸੋਧ ਬਿੱਲ ਵੋਟਿੰਗ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਬਿੱਲ ਦੇ ਪੱਖ 'ਚ 108 ਤੇ ਵਿਰੋਧ 'ਚ 13 ਵੋਟਾਂ ਪਈਆਂ। ਇਹ ਬਿੱਲ ਲੋਕ ਸਭਾ ਤੋਂ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਕੇਂਦਰੀ ਮੰਤਰੀ ਨਿਤੀਨ ਗਡਕਰੀ ਨੇ ਬਿੱਲ ਪਾਸ ਹੋਣ 'ਤੇ ਵਧਾਈ ਦਿੱਤੀ ਹੈ। ਬਿੱਲ 'ਚ ਮੋਟਰ ਵ੍ਹੀਕਲ ਐਕਤ ਹੋਰ ਸਖਤ ਬਣਾਉਣ ਦਾ ਨਿਯਮ ਸ਼ਾਮਲ ਹਨ।
ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਨੂੰ ਤੋੜਨ 'ਤੇ ਜ਼ਿਆਦਾ ਜੁਰਮਾਨਾ ਲਗਾਉਣ ਦਾ ਕਾਨੂੰਨ ਇਸ ਬਿੱਲ 'ਚ ਸ਼ਾਮਲ ਹੈ। ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਹੁਣ 2 ਹਜ਼ਾਰ ਦੀ ਥਾਂ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਤੇ ਥਰਡ ਪਾਰਟੀ ਪ੍ਰੀਮਿਅਮ ਨੂੰ ਲਾਜ਼ਮੀ ਬਣਾਉਣ ਨੂੰ ਵੀ ਇਸ ਬਿੱਲ 'ਚ ਸ਼ਾਮਲ ਕੀਤਾ ਗਿਆ ਹੈ। ਸੜਕ ਸੁਰੱਖਿਆ ਨਾਲ ਜੁੜੇ ਪਹਿਲੂਆਂ ਨੂੰ ਇਸ ਬਿੱਲ 'ਚ ਥਾਂ ਦਿੱਤੀ ਗਈ ਹੈ ਤੇ ਹੁਣ ਹਿੱਟ ਐਂਡ ਰਨ ਮਾਮਲੇ 'ਚ ਮੌਤ ਹੋਣ 'ਤੇ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਜੋ ਪਹਿਲਾਂ 25 ਹਜ਼ਾਰ ਸੀ।
ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ
NEXT STORY