ਬਾਂਦਾ- ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ 'ਚ ਇਕ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਟੱਕਰ 'ਚ ਤਿੰਨ ਭਰਾਵਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਲਲਿਤਪੁਰ ਜ਼ਿਲ੍ਹੇ ਦੇ ਸਦਰ ਪੁਲਸ ਸਟੇਸ਼ਨ ਦੇ ਸਰਕਲ ਅਫਸਰ (ਸੀਓ) ਸੁਨੀਲ ਭਾਰਦਵਾਜ ਨੇ ਕਿਹਾ ਕਿ ਸੋਮਵਾਰ ਨੂੰ ਜਾਖੌਰਾ ਪੁਲਸ ਸਟੇਸ਼ਨ ਖੇਤਰ ਦੇ ਬਾਂਸੀ ਕਸਬੇ ਨੇੜੇ ਇਕ ਮੋਟਰਸਾਈਕਲ ਅਤੇ ਇਕ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਜਸਰਥ (40), ਉਸ ਦਾ ਭਰਾ ਨੱਥੂਰਾਮ (43) ਅਤੇ ਚਚੇਰਾ ਭਰਾ ਜਗਦੀਸ਼ (36) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਕਾਰ ਯਾਤਰੀ ਦੀ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋ ਗਈ। ਸੀਓ ਨੇ ਕਿਹਾ ਕਿ ਤਿੰਨੇ ਭਰਾ ਰੇਲਵੇ ਸਟੇਸ਼ਨ ਤੋਂ ਆਪਣੇ ਪਿੰਡ ਲਾਡਵਾੜੀ ਜਾ ਰਹੇ ਸਨ, ਜਦੋਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਸਾਰੀਆਂ ਲਾਸ਼ਾਂ ਪੋਸਟਮਾਰਟਮ ਲਈ ਰੱਖੀਆਂ ਗਈਆਂ ਹਨ। ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ 'ਚ ਸ਼ਾਮਲ ਦੋਵੇਂ ਵਾਹਨਾਂ ਨੂੰ ਜ਼ਬਤ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
UP 'ਚ ਸੜਕ ਵਿਚਾਲੇ ਪਲਟ ਗਈ ਡਬਲ ਡੈੱਕਰ ਬੱਸ! 6 ਲੋਕਾਂ ਦੀ ਦਰਦਨਾਕ ਮੌਤ, 21 ਜ਼ਖ਼ਮੀ
NEXT STORY