ਨਵੀਂ ਦਿੱਲੀ- ਸਾਲ ਦੇ ਆਖ਼ਰੀ ਮਹੀਨੇ ਦੇ ਦੂਜੇ ਪੰਦਰਵਾੜੇ ਦਾ ਪਹਿਲਾ ਦਿਨ ਦਿੱਲੀ 'ਚ ਇਕ ਕੁੜੀ 'ਤੇ ਕਹਿਰ ਬਣ ਕੇ ਟੁੱਟਿਆ। 16 ਦਸੰਬਰ 2012 ਨੂੰ ਇਕ ਵਿਦਿਆਰਥਣ ਨਾਲ ਉਸ ਦੇ ਇਕ ਦੋਸਤ ਦੀ ਮੌਜੂਦਗੀ 'ਚ ਚੱਲਦੀ ਬੱਸ 'ਚ ਸਮੂਹਿਕ ਜਬਰ ਜ਼ਿਨਾਹ ਕੀਤਾ ਗਿਆ ਸੀ ਉਨ੍ਹਾਂ ਦੋਹਾਂ ਨੂੰ ਠਾਰ ਵਾਲੀ ਸਰਦ ਰਾਤ 'ਚ ਬੱਸ ਤੋਂ ਬਾਹਰ ਸੁੱਟ ਦਿੱਤਾ ਗਿਆ। ਬਾਅਦ 'ਚ ਇਲਾਜ ਲਈ ਸਿੰਗਾਪੁਰ ਲਿਜਾਈ ਗਈ ਪੀੜਤਾਂ ਨੇ ਉੱਥੇ ਹੀ ਦਮ ਤੋੜ ਦਿੱਤਾ ਸੀ। ਇਸ ਮਾਮਲੇ ਦੀ 23 ਸਾਲਾ ਪੀੜਤਾ ਨੂੰ 'ਨਿਰਭਿਆ' ਨਾਂ ਦਿੱਤਾ ਗਿਆ ਅਤੇ ਦੇਸ਼ 'ਚ ਉਸ ਲਈ ਨਿਆਂ ਦੀ ਮੰਗ ਨੇ ਅੰਦੋਲਨ ਦਾ ਰੂਪ ਲੈ ਲਿਆ।
ਇਹ ਵੀ ਪੜ੍ਹੋ : ਬਿੱਲੀ ਨੂੰ ਜ਼ਿਆਦਾ ਪਿਆਰ ਕਰਦਾ ਸੀ ਪਤੀ, ਪਤਨੀ ਪਹੁੰਚ ਗਈ ਕੋਰਟ ਤੇ ਫਿਰ...
ਇਸ ਮਾਮਲੇ 'ਚ ਮੁਕੇਸ਼ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੈ ਕੁਮਾਰ ਸਿੰਘ ਸਮੇਤ 6 ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਨ੍ਹਾਂ 'ਚੋਂ ਇਕ ਨਾਬਾਲਗ ਸੀ। ਮਾਮਲੇ 'ਚ ਇਕ ਦੋਸ਼ੀ ਰਾਮ ਸਿੰਘ ਨੇ ਮੁਕੱਦਮਾ ਸ਼ੁਰੂ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਤਿਹਾੜ ਜੇਲ੍ਹ 'ਚ ਖੁਦਕੁਸ਼ੀ ਕਰ ਲਈ। ਮੁਕੱਦਮੇ ਤੋਂ ਬਾਅਦ ਨਾਬਾਲਗ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਉਸ ਨੂੰ ਸੁਧਾਰ ਘਰ ਭੇਜ ਦਿੱਤਾ ਗਿਆ। ਤਿੰਨ ਸਾਲ ਸੁਧਾਰ ਘਰ 'ਚ ਰਹਿਣ ਤੋਂ ਬਾਅਦ, ਉਸ ਨੂੰ 2015 'ਚ ਰਿਹਾਅ ਕਰ ਦਿੱਤਾ ਗਿਆ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਆਖਰਕਾਰ 20 ਮਾਰਚ 2020 ਨੂੰ ਇਸ ਮਾਮਲੇ ਦਾ ਚਾਰ ਦੋਸ਼ੀਆਂ ਨੂੰ ਫਾਂਸੀ ਦੇ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
LoC ਨੇੜੇ ਦੋ ਤਸਕਰ ਗ੍ਰਿਫ਼ਤਾਰ, ਹੈਰੋਇਨ ਜ਼ਬਤ
NEXT STORY