ਸ਼ਾਹਡੋਲ : ਮੱਧ ਪ੍ਰਦੇਸ਼ ਦੇ ਸ਼ਾਹਡੋਲ ਜ਼ਿਲ੍ਹੇ 'ਚ ਪੁਲਸ ਨੇ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਇਕ 69 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਓਹਾਰੀ ਥਾਣਾ ਖੇਤਰ 'ਚ 14 ਅਗਸਤ ਨੂੰ ਵਾਪਰੀ ਸੀ ਅਤੇ ਪੁਲਸ ਨੂੰ ਇਸ ਦੀ ਸੂਚਨਾ 15 ਅਗਸਤ ਨੂੰ ਮਿਲੀ ਸੀ।
ਥਾਣਾ ਇੰਚਾਰਜ ਅਰੁਣ ਪਾਂਡੇ ਨੇ ਦੱਸਿਆ ਕਿ ਦੋਸ਼ੀ ਨੇ 16 ਸਾਲਾ ਲੜਕੀ ਨੂੰ ਘਰ 'ਚ ਇਕੱਲੀ ਦੇਖ ਕੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪਾਂਡੇ ਨੇ ਦੱਸਿਆ ਕਿ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ 15 ਅਗਸਤ ਨੂੰ ਸਥਾਨਕ ਪੁਲਸ ਨਾਲ ਸੰਪਰਕ ਕੀਤਾ ਅਤੇ ਘਟਨਾ ਬਾਰੇ ਸ਼ਿਕਾਇਤ ਦਰਜ ਕਰਵਾਈ। ਉਸਨੇ ਕਿਹਾ ਕਿ ਦੋਸ਼ੀ ਨੂੰ 16 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਖੁਦ ਨੂੰ ਪੁਲਸ ਅਧਿਕਾਰੀ ਦਾ ਪੁੱਤ ਦੱਸ ਕੇ ਨਸ਼ੇ ’ਚ ਧੁੱਤ ਵਿਅਕਤੀ ਨੇ ਕਾਂਸਟੇਬਲ ਨਾਲ ਕੀਤੀ ਹੱਥੋਪਾਈ
NEXT STORY