ਨਵੀਂ ਦਿੱਲੀ (ਭਾਸ਼ਾ): ਲੋਕ ਸਭਾ ਵਿਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਦੇਸ਼ ਵਿਚ ਇਕੱਠਿਆਂ ਚੋਣ ਕਰਵਾਏ ਜਾਣ ਦੀ ਸੰਭਾਵਨਾ ਤਲਾਸ਼ਣ ਲਈ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਉੱਚ ਪੱਧਰੀ ਕਮੇਟੀ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ। ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਇਕ ਪੱਤਰ ਵਿਚ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਵਾਉਣ ਨੂੰ ਲੈ ਕੇ ਗਠਿਤ ਉੱਚ ਪੱਧਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
ਕਾਂਗਰਸੀ ਆਗੂ ਨੇ ਚਿੱਠੀ ਵਿਚ ਲਿਖਿਆ, "ਮੈਨੂੰ ਉਸ ਕਮੇਟੀ ਵਿਚ ਕੰਮ ਕਰਨ ਤੋਂ ਇਨਕਾਰ ਕਰਨ ਵਿਚ ਕੋਈ ਝਿਜਕ ਨਹੀਂ ਹੈ, ਜਿਸ ਦੀਆਂ ਸ਼ਰਤਾਂ ਉਸ ਦੇ ਸਿੱਟੇ ਦੀ ਗਰੰਟੀ ਦੇਣ ਲਈ ਤਿਆਰ ਕੀਤੀਆਂ ਗਈਆਂ ਹਨ। ਮੈਨੂੰ ਡਰ ਹੈ ਕਿ ਇਹ ਪੂਰੀ ਤਰ੍ਹਾਂ ਧੋਖਾ ਹੈ। ਇਸ ਤੋਂ ਇਲਾਵਾ, ਆਮ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸੰਵਿਧਾਨਕ ਤੌਰ 'ਤੇ ਸ਼ੱਕੀ, ਅਵਿਵਾਹਰਕ ਤੇ ਤਰਕ ਦੇ ਅਧਾਰ 'ਤੇ ਲਾਗੂ ਨਾ ਕੀਤੇ ਜਾਣ ਯੋਗ ਵਿਚਾਰ ਨੂੰ ਦੇਸ਼ 'ਤੇ ਥੋਪਣ ਦੀ ਅਚਾਨਕ ਕੋਸ਼ਿਸ਼ ਸਰਕਾਰ ਦੇ ਗੁਪਤ ਟੀਚਿਆਂ ਬਾਰੇ ਗੰਭੀਰ ਚਿੰਤਾ ਪੈਦਾ ਕਰਦਾ ਹੈ।" ਕਾਂਗਰਸੀ ਆਗੂ ਨੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮੱਲੀਕਾਰਜੁਨ ਖੜਘੇ ਨੂੰ ਕਮੇਟੀ ਤੋਂ ਬਾਹਰ ਕੀਤੇ ਜਾਣ 'ਤੇ ਵੀ ਦੁੱਖ ਜਤਾਇਆ ਤੇ ਕਿਹਾ ਕਿ ਇਹ ਸੰਸਦੀ ਲੋਕਤੰਤਰ ਦੀ ਵਿਵਸਥਾ ਦੀ ਜਾਣਬੁੱਝ ਕੇ ਕੀਤੀ ਗਈ ਬੇਅਦਬੀ ਹੈ। ਇਨ੍ਹਾਂ ਹਾਲਾਤ ਵਿਚ ਮੇਰੇ ਕੋਲ ਤੁਹਾਡਾ ਸੱਦਾ ਨਾਮੰਜ਼ੂਰ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - Part Time Job ਦੀ ਭਾਲ 'ਚ ਹੋ ਤਾਂ ਹੋ ਜਾਓ ਸਾਵਧਾਨ, ਕਿਤੇ ਕਰ ਨਾ ਬੈਠੀਓ ਅਜਿਹੀ ਗਲਤੀ
ਇਸ ਤੋਂ ਪਹਿਲਾਂ ਸਰਕਾਰ ਨੇ ਲੋਕਸਭਾ, ਸੂਬਾ ਵਿਧਾਨਸਭਾਵਾਂ ਤੇ ਨਗਰ ਪਾਲਿਕਾਵਾਂ ਤੇ ਪੰਚਾਇਤੀ ਚੋਣਾਂ ਇਕੱਠਿਆਂ ਕਰਵਾਉਣ ਦੇ ਮੁੱਦੇ 'ਤੇ ਗੌਰ ਕਰਨ ਤੇ ਛੇਤੀ ਤੋਂ ਛੇਤੀ ਸਿਫ਼ਾਰਸ਼ਾਂ ਦੇਣ ਲਈ ਸ਼ਨੀਵਾਰ ਨੂੰ 8 ਮੈਂਬਰੀ ਕਮੇਟੀ ਦੀ ਨੋਟੀਫ਼ਿਕੇਸ਼ਨ ਜਾਰੀ ਕੀਤੀ। ਨੋਟੀਫ਼ਿਕੇਸ਼ਨ ਮੁਤਾਬਕ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਕਮੇਟੀ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਐੱਨ.ਕੇ. ਸਿੰਘ , ਸੰਜੇ ਕੋਠਾਰੀ, ਸਾਬਕਾ ਰਾਜ ਸਭਾ ਸੰਸਦ ਮੈਂਬਰ ਗੁਲਾਮ ਨਬੀ ਆਜ਼ਾਦ, ਸੀਨੀਅਰ ਵਕੀਲ ਹਰੀਸ਼ ਸਾਲਵੇ, ਸੰਵਿਧਾਨਿਕ ਕਾਨੂੰਨ ਦੇ ਮਾਹਿਰ ਸੁਭਾਸ਼ ਕਸ਼ਿਅਪ ਵੀ ਕਮੇਟ ਦੇ ਮੈਂਬਰ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
NEXT STORY