ਨਵੀਂ ਦਿੱਲੀ : ਦਿੱਲੀ ਦੇ ਡਾ. ਬਿਸ਼ੰਬਰ ਦਾਸ ਮਾਰਗ 'ਤੇ ਸਥਿਤ ਬ੍ਰਹਮਪੁੱਤਰ ਅਪਾਰਟਮੈਂਟਸ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਇਸ ਨਾਲ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਹਨਾਂ ਨੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਦੱਸ ਦੇਈਏ ਕਿ ਇਸ ਇਮਾਰਤ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਕਈ ਸੰਸਦ ਮੈਂਬਰ ਰਹਿੰਦੇ ਹਨ। ਇਹ ਇਮਾਰਤ ਸੰਸਦ ਭਵਨ ਤੋਂ ਸਿਰਫ਼ 200 ਮੀਟਰ ਦੀ ਦੂਰੀ 'ਤੇ ਸਥਿਤ ਹੈ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਛੇ ਫਾਇਰ ਇੰਜਣ ਮੌਕੇ 'ਤੇ ਮੌਜੂਦ ਹਨ ਅਤੇ ਫਾਇਰਫਾਈਟਰ ਅੱਗ ਬੁਝਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਚਸ਼ਮਦੀਦਾਂ ਮੁਤਾਬਕ ਅੱਗ ਲੱਗਣ ਨਾਲ ਅਪਾਰਟਮੈਂਟ ਕੰਪਲੈਕਸ ਵਿੱਚ ਭਾਜੜਾਂ ਪੈ ਗਈਆਂ ਅਤੇ ਸਾਰੇ ਲੋਕ ਬਾਹਰ ਨੂੰ ਦੌੜਨ ਲੱਗੇ। ਦੂਜੇ ਪਾਸੇ ਅੱਗ ਲੱਗਣ ਦੇ ਘਟਨਾ ਸਥਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਸੀ ਅਤੇ ਲੋਕ ਬਾਹਰ ਇਕੱਠੇ ਹੋਏ ਹਨ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਇਸ ਤੋਂ ਇਲਾਵਾ ਉਕਤ ਸਥਾਨ 'ਤੇ ਪਹੁੰਚੀ ਪੁਲਸ ਨੇ ਇਲਾਕੇ ਵਿਚ ਬੈਰੀਕੇਡ ਲਗਾ ਕੇ ਆਵਾਜਾਈ ਨੂੰ ਅਸਥਾਈ ਤੌਰ 'ਤੇ ਦੂਜੇ ਪਾਸੇ ਨੂੰ ਮੋੜ ਦਿੱਤਾ। ਸੂਤਰਾਂ ਮੁਤਾਬਕ ਇਸ ਘਟਨਾ ਵਿਚ ਕਈ ਲੋਕਾਂ ਦੇ ਅੱਗ ਵਿਚ ਝੁਲਸ ਜਾਣ ਦਾ ਖ਼ਦਸ਼ਾ ਹੈ।
ਪੜ੍ਹੋ ਇਹ ਵੀ : ਨਹੀਂ ਮਿਲੇਗੀ ਦਾਰੂ! ਹੁਣ ਸ਼ਰਾਬ ਖਰੀਦਣ ਤੋਂ ਪਹਿਲਾਂ ਕਰਨਾ ਪਵੇਗਾ ਇਹ ਕੰਮ
ਚੋਣਾਂ ਵਾਲੇ ਦਿਨ ਮੁਲਾਜ਼ਮਾਂ ਨੂੰ ਮਿਲੇਗੀ Paid Leave, ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
NEXT STORY