ਅਲੀਰਾਜਪੁਰ- ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲਣ ਦੀ ਘਟਨਾ ਮਗਰੋਂ ਸਨਸਨੀ ਫੈਲ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਮੁਤਾਬਕ ਰਾਊਂਡੀ ਪਿੰਡ ਵਿਚ ਇਕ ਮਕਾਨ 'ਚੋਂ 5 ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਸੂਚਨਾ 'ਤੇ ਪੁਲਸ ਮੌਕੇ 'ਤੇ ਪਹੁੰਚੀ। ਲਾਸ਼ਾਂ ਮਕਾਨ ਵਿਚ ਫਾਹੇ ਨਾਲ ਲਟਕਦੀਆਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਰਾਕੇਸ਼, ਉਸ ਦੀ ਪਤਨੀ ਲਲਿਤਾ, ਪੁੱਤਰੀ ਲਕਸ਼ਮੀ, ਪੁੱਤਰ ਅਕਸ਼ੈ ਅਤੇ ਪ੍ਰਕਾਸ਼ ਵਜੋਂ ਹੋਈ ਹੈ।
ਇਹ ਵੀ ਪੜ੍ਹੋ- CM ਕੇਜਰੀਵਾਲ ਮੁੜ ਪਹੁੰਚੇ ਹਾਈ ਕੋਰਟ, CBI ਦੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ
ਸੂਤਰਾਂ ਨੇ ਸ਼ੁਰੂਆਤੀ ਜਾਂਚ ਪੜਤਾਲ ਦੇ ਹਵਾਲੇ ਤੋਂ ਕਿਹਾ ਕਿ ਸਵੇਰੇ ਮਕਾਨ ਵਿਚ ਕਿਸੇ ਵਿਅਕਤੀ ਦੇ ਪਹੁੰਚਣ 'ਤੇ ਦਰਵਾਜ਼ਾ ਨਹੀਂ ਖੁੱਲ੍ਹਿਆ। ਇਸ ਤੋਂ ਬਾਅਦ ਖ਼ਦਸ਼ਾ ਹੋਣ 'ਤੇ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਖੁੱਲ੍ਹਵਾਇਆ ਤਾਂ ਮਕਾਨ ਵਿਚੋਂ 5 ਜੀਆਂ ਦੀਆਂ ਲਾਸ਼ਾਂ ਮਿਲੀਆਂ। ਇਹ ਕਤਲ ਹੈ ਜਾਂ ਸਮੂਹਿਕ ਖੁਦਕੁਸ਼ੀ? ਇਸ ਗੱਲ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਮਗਰੋਂ ਹੀ ਹੋਵੇਗਾ। ਖ਼ਾਸ ਗੱਲ ਇਹ ਹੈ ਕਿ ਇਸ ਘਟਨਾ ਨੇ ਅੱਜ ਦੇ ਹੀ ਦਿਨ ਯਾਨੀ ਕਿ 1 ਜੁਲਾਈ 2018 ਨੂੰ ਦਿੱਲੀ ਦੇ ਬੁਰਾੜੀ ਵਿਚ ਵਾਪਰੀ ਘਟਨਾ ਨੂੰ ਤਾਜ਼ਾ ਕਰ ਦਿੱਤਾ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ।
ਇਹ ਵੀ ਪੜ੍ਹੋ- NEET-UG ਪ੍ਰੀਖਿਆ ’ਚ ਬੇਨਿਯਮੀਆਂ : CBI ਦੀ ਵੱਡੀ ਕਾਰਵਾਈ, ਪ੍ਰਾਈਵੇਟ ਸਕੂਲ ਦਾ ਮਾਲਕ ਕੀਤਾ ਗ੍ਰਿਫਤਾਰ
ਦੱਸਣਯੋਗ ਹੈ ਕਿ ਦਿੱਲੀ ਦੇ ਬੁਰਾੜੀ ਦੇ ਸਮੂਹਿਕ ਖ਼ੁਦਕੁਸ਼ੀ ਕੇਸ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਸੀ। 1 ਜੁਲਾਈ ਨੂੰ ਇਸ ਕਾਂਡ ਨੂੰ ਪੂਰੇ 6 ਸਾਲ ਬੀਤ ਚੁੱਕੇ ਹਨ। 30 ਜੂਨ 2018 ਦੀ ਦੇਰ ਰਾਤ 12 ਵਜੇ ਤੋਂ ਇਕ ਵਜੇ ਦੇ ਕਰੀਬ ਪਰਿਵਾਰ ਦੇ 11 ਜੀਆਂ ਨੇ ਖ਼ੁਦਕੁਸ਼ੀ ਕਰ ਲਈ ਸੀ। 10 ਲੋਕ ਫਾਹੇ ਨਾਲ ਲਟਕੇ ਮਿਲੇ ਸਨ, ਜਦਕਿ ਪਰਿਵਾਰ ਦੀ ਸਭ ਤੋਂ ਬਜ਼ੁਰਗ ਮੈਂਬਰ ਦਾਦੀ ਦਾ ਗਲ਼ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। 1 ਜੁਲਾਈ 2018 ਨੂੰ ਮੌਤ ਮਗਰੋਂ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਰਾਧਾ ਰਾਣੀ 'ਤੇ ਵਿਵਾਦਿਤ ਬਿਆਨ ਦੇਣ ਮਗਰੋਂ ਕਥਾਵਾਚਕ ਪ੍ਰਦੀਪ ਮਿਸ਼ਰਾ ਨੇ ਨੱਕ ਰਗੜ ਕੇ ਮੰਗੀ ਮੁਆਫ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਿਲ ਗਈ ਇਜ਼ਾਜਤ, ਜੇਲ੍ਹ ਤੋਂ ਬਾਹਰ ਆ ਇਹ ਸੰਸਦ ਮੈਂਬਰ ਚੁੱਕੇਗਾ ਸਹੁੰ !
NEXT STORY