ਇੰਦੌਰ— ਕੋਰੋਨਾ ਵਾਇਰਸ ਦਾ ਖ਼ੌਫ ਇਸ ਕਦਰ ਵੱਧ ਰਿਹਾ ਹੈ ਕਿ ਲੋਕ ਖ਼ੁਦਕੁਸ਼ੀ ਜਿਹੇ ਕਦਮ ਚੁੱਕ ਰਹੇ ਹਨ। ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਇਕ ਅਜਿਹੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੰਦੌਰ ਦੇ ਤੁਕੋਗੰਜ ਥਾਣਾ ਖੇਤਰ ਸਥਿਤੀ ਇਕ ਪ੍ਰਾਈਵੇਟ ਹਸਪਤਾਲ ’ਚ ਸ਼ਨੀਵਾਰ ਦੀ ਸ਼ਾਮ ਨੂੰ ਇਕ ਜਨਾਨੀ ਨੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮਿ੍ਰਤਕਾ ਦਾ ਪਤੀ ਕੋਰੋਨਾ ਪਾਜ਼ੇਟਿਵ ਸੀ, ਜਿਸ ਦਾ ਇਲਾਜ ਹਸਪਤਾਲ ’ਚ ਚੱਲ ਰਿਹਾ ਸੀ। ਇਲਾਜ ਦੌਰਾਨ ਮਿ੍ਰਤਕਾ ਦੇ ਪਤੀ ਦੀ ਮੌਤ ਹੋ ਗਈ, ਜਿਸ ਤੋਂ ਦੁਖੀ ਹੋ ਕੇ ਜਨਾਨੀ ਨੇ ਹਸਪਤਾਲ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਦੋ ਘਰਾਂ ਦੇ ਬੁੱਝੇ ਚਿਰਾਗ; ਨਹਿਰ ’ਚ ਨਹਾਉਣ ਗਏ ਮੁੰਡਿਆਂ ਦੀਆਂ ਮਿਲੀਆਂ ਲਾਸ਼ਾਂ
ਇਹ ਵੀ ਪੜ੍ਹੋ: ਕੋਰੋਨਾ ਦੇ ਖ਼ੌਫ ਨੇ ਲਈ ਸਾਬਕਾ SDO ਦੀ ਜਾਨ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ
ਘਟਨਾ ਦੀ ਸੂਚਨਾ ਮਿਲਦੇ ਹੀ ਤੁਕੋਗੰਜ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਤੁਕੋਗੰਜ ਪੁਲਸ ਸਟੇਸ਼ਨ ਦੇ ਸਬ-ਇੰਸਪੈਕਟਰ ਦੇਵੀ ਦਿਆਲ ਬਘੇਲ ਨੇ ਦੱਸਿਆ ਕਿ ਰਾਹੁਲ ਜੈਨ ਨਾਂ ਦਾ ਵਿਅਕਤੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਆਇਆ ਸੀ, ਜਿਸ ਨੂੰ ਪ੍ਰਾਈਵੇਟ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਰਾਹੁਲ ਜੈਨ ਦੀ ਮੌਤ ਹੋ ਗਈ। ਰਾਹੁਲ ਦੀ ਪਤਨੀ ਖੁਸ਼ਬੂ ਜੈਨ ਵੀ ਪਤੀ ਰਾਹੁਲ ਨਾਲ ਹਸਪਤਾਲ ਵਿਚ ਮੌਜੂਦ ਸੀ, ਜਿਵੇਂ ਹੀ ਖੁਸ਼ਬੂ ਨੂੰ ਪਤੀ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਸ ਨੇ ਹਸਪਤਾਲ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਸਬ-ਇੰਸਪੈਕਟਰ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 6:45 ਵਜੇ ਦੀ ਹੈ। ਖੁਸ਼ਬੂ ਨਾਂ ਦੀ ਜਨਾਨੀ ਨੇ ਹਸਪਤਾਲ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਤੁਕੋਗੰਜ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾਇਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: 90 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ 4 ਸਾਲਾ ਮਾਸੂਮ ਨੂੰ 16 ਘੰਟਿਆਂ ਬਾਅਦ ਸੁਰੱਖਿਅਤ ਕੱਢਿਆ ਗਿਆ ਬਾਹਰ
ਉੱਤਰ ਪ੍ਰਦੇਸ਼ 'ਚ ਸਖ਼ਤੀਆਂ ਰਹਿਣਗੀਆਂ ਜਾਰੀ, ਫਿਰ ਵਧਾਇਆ ਗਿਆ ਕੋਰੋਨਾ ਕਰਫਿਊ
NEXT STORY