ਪੁਣੇ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਸੀਨੀਅਰ ਅਧਿਕਾਰੀ ਅਜੀਤ ਪਵਾਰ ਨੇ ਕਿਹਾ ਹੈ ਕਿ ਦੋ ਤੋਂ ਵੱਧ ਬੱਚਿਆਂ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਵਿਧਾਇਕਾਂ ਨੂੰ ਚੋਣ ਲੜਨ ਲਈ ਅਯੋਗ ਠਹਿਰਾਇਆ ਜਾਣਾ ਚਾਹੀਦਾ ਹੈ। ਪਵਾਰ ਨੇ ਕਿਹਾ ਕਿ ਭਾਰਤ ਨੇ ਆਬਾਦੀ ਵਾਧੇ ਦੇ ਮਾਮਲੇ 'ਚ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ। ਸੂਬਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪਵਾਰ ਨੇ ਕਿਹਾ ਕਿ ਮੇਰੇ ਦਾਦਾ ਜੀ ਮੈਨੂੰ ਦੱਸਿਆ ਕਰਦੇ ਸਨ ਕਿ ਜਦੋਂ ਸਾਨੂੰ ਆਜ਼ਾਦੀ ਮਿਲੀ ਸੀ, ਤਾਂ ਸਾਡੀ ਆਬਾਦੀ 35 ਕਰੋੜ ਸੀ ਅਤੇ ਹੁਣ ਉਹ 142 ਕਰੋੜ 'ਤੇ ਪਹੁੰਚ ਚੁੱਕੀ ਹੈ। ਇਸ ਲਈ ਅਸੀਂ ਸਾਰੇ ਜ਼ਿੰਮੇਵਾਰ ਹਾਂ।
ਪਵਾਰ ਨੇ ਕਿਹਾ ਕਿ ਦੋ ਦਿਨ ਪਹਿਲਾਂ ਇਕ ਇੰਟਰਵਿਊ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਸਾਡੇ ਦੇਸ਼, ਸੂਬੇ, ਜ਼ਿਲ੍ਹੇ ਅਤੇ ਖੇਤਰ ਦੀ ਬਿਹਤਰੀ ਲਈ ਹਰੇਕ ਵਿਅਕਤੀ ਨੂੰ ਇਕ ਜਾਂ ਦੋ ਬੱਚੇ ਮਗਰੋਂ ਰੁਕ ਜਾਣਾ ਚਾਹੀਦਾ ਹੈ। ਪਵਾਰ ਨੇ ਕਿਹਾ ਕਿ ਹੁਣ ਅਜਿਹੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ, ਜਿਨ੍ਹਾਂ ਦੇ ਦੋ ਤੋਂ ਵੱਧ ਬੱਚੇ ਹਨ।
ਪਵਾਰ ਮੁਤਾਬਕ ਲੋਕ ਪੁੱਛਦੇ ਹਨ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਸਬੰਧ ਵਿਚ ਵੀ ਇਸ ਤਰ੍ਹਾਂ ਦਾ ਫ਼ੈਸਲਾ ਕਿਉਂ ਨਹੀਂ ਲਿਆ ਗਿਆ। ਮੈਂ ਉਨ੍ਹਾਂ ਨੂੰ ਕਹਿੰਦਾ ਹਾਂ ਕਿ ਇਹ ਸਾਡੇ ਹੱਥ 'ਚ ਨਹੀਂ ਹੈ। ਇਹ ਕੇਂਦਰ ਸਰਕਾਰ ਦੇ ਹੱਥ ਵਿਚ ਹੈ ਅਤੇ ਸਾਡੀ ਮੰਗ ਹੈ ਕਿ ਕੇਂਦਰ ਨੂੰ ਅਜਿਹਾ ਕਰਨਾ ਚਾਹੀਦਾ ਹੈ। ਜੇਕਰ ਲੋਕਾਂ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ ਤਾਂ ਉਹ ਇਸ ਮੁੱਦੇ ਬਾਰੇ ਵਧੇਰੇ ਜਾਗਰੂਕ ਹੋ ਜਾਣਗੇ।
ਜਿਸ ਦਾ ਡਰ ਸੀ ਉਹੀ ਹੋਇਆ, ਲਾਪਤਾ ਮਾਸੂਮ ਦੀ ਘਰ ਤੋਂ ਥੋੜ੍ਹੀ ਦੂਰ ਕੂੜੇ ਦੇ ਢੇਰ ਨੇੜਿਓਂ ਮਿਲੀ ਲਾਸ਼
NEXT STORY