ਨਵੀਂ ਦਿੱਲੀ— ਰਾਜ ਸਭਾ ’ਚ ਖੇਤੀ ਸੁਧਾਰ ਨਾਲ ਸੰਬੰਧਤ ਦੋ ਬਿੱਲਾਂ ਨੂੰ ਪਾਸ ਕਰਾਉਣ ਦੇ ਤਰੀਕੇ ਨੂੰ ਲੈ ਕੇ ਅੱਜ ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧੀ ਧਿਰ ਧਰਨੇ ’ਤੇ ਬੈਠ ਗਿਆ ਹੈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਨ੍ਹਾਂ ਦੋਹਾਂ ਬਿੱਲਾਂ ਨੂੰ ਪਾਸ ਕਰਾਉਣ ਦੇ ਤਰੀਕੇ ਨੂੰ ਲੈ ਕੇ ਰਾਜ ਸਭਾ ’ਚ ਜ਼ਬਰਦਸਤ ਹੰਗਾਮਾ ਕੀਤਾ, ਜਿਸ ਕਾਰਨ ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਕੋਈ ਕੰਮਕਾਜ ਨਹੀਂ ਹੋ ਸਕਿਆ। ਕਾਰਵਾਈ ਮੁਲਵਤੀ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਕਰੀਬ ਸਾਰੇੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਸਥਿਤ ਗਾਂਧੀ ਦੇ ਬੁੱਤ ਸਾਹਮਣੇ ਧਰਨੇ ’ਤੇ ਬੈਠ ਗਏ। ਧਰਨੇ ’ਤੇ ਬੈਠਣ ਵਾਲਿਆਂ ਵਿਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਆਮ ਆਦਮੀ ਪਾਰਟੀ, ਮਾਕਸਵਾਦੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ ਅਤੇ ਤੇਲੰਗਾਨਾ ਰਾਸ਼ਟਰ ਕਮੇਟੀ ਆਦਿ ਦੇ ਮੈਂਬਰ ਸ਼ਾਮਲ ਸਨ।
ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬਰਾਇਨ ਨੇ ਕਿਹਾ ਕਿ ਅਸੀਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਧਰਨਾ ਦੇ ਰਹੇ ਹਾਂ। ਇਸ ਮੌਕੇ ’ਤੇ ਜ਼ਿਆਦਾ ਕੁਝ ਨਹੀਂ ਕਹਿਣਾ ਹੈ। ਸਮੁੱਚੇ ਦੇਸ਼ ਨੂੰ ਪਤਾ ਹੈ ਕਿ ਅਸੀਂ ਇੱਥੇ ਕਿਉਂ ਬੈਠੇ ਹਾਂ, ਇਸ ਲਈ ਇਹ ਮੌਨ ਧਰਨਾ ਹੈ। ਇਹ ਅਨਿਸ਼ਚਿਤ ਧਰਨਾ ਹੈ ਅਤੇ ਦੇਖਦੇ ਹਾਂ ਕਦੋਂ ਤੱਕ ਇੱਥੇ ਬੈਠਿਆ ਜਾਂਦਾ ਹੈ। ਸਮਾਜਵਾਦੀ ਪਾਰਟੀ ਦੇ ਰਾਮਗੋਪਾਲ ਯਾਦਵ ਨੇ ਕਿਹਾ ਕਿ ਸਰਕਾਰ ਜਨ ਵਿਰੋਧੀ ਹੈ ਅਤੇ ਮਨਮਰਜ਼ੀ ਨਾਲ ਬਿੱਲ ਪਾਸ ਕਰਵਾ ਰਹੀ ਹੈ। ਬਿੱਲ ਦਾ ਵਿਰੋਧ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਖ਼ਤਰੇ ਦਾ ਸੰਕੇਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਥਿਤੀ ਦੇਸ਼ ’ਚ ਰਾਸ਼ਟਰਪਤੀ ਸ਼ਾਸਨ ਸਿਸਟਮ ਦੀ ਵਿਵਸਥਾ ਬਣਾ ਰਹੀ ਹੈ।
ਇਹ ਵੀ ਪੜ੍ਹੋ: ਕੱਲ ਹੋਏ ਹੰਗਾਮੇ ’ਤੇ ਰਾਜ ਸਭਾ ਚੇਅਰਮੈਨ ਨਾਇਡੂ ਨਾਰਾਜ਼, 8 ਸੰਸਦ ਮੈਂਬਰ ਕੀਤੇ ਮੁਅੱਤਲ
ਬੀਤੇ 4 ਸਾਲਾਂ 'ਚ 2,729 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ
NEXT STORY