ਜੰਮੂ- ਜੰਮੂ ਖੇਤਰ ਦੇ ਪਹਾੜੀ ਇਲਾਕਿਆਂ ਵਿਚ ਸੋਮਵਾਰ ਨੂੰ ਤਾਜ਼ਾ ਬਰਫ਼ਬਾਰੀ ਨਾਲ ਹੀ ਮੈਦਾਨੀ ਖੇਤਰਾਂ ਵਿਚ ਮੋਹਲੇਧਾਰ ਮੀਂਹ ਪਿਆ, ਜਿਸ ਕਾਰਨ ਕਸ਼ਮੀਰ ਘਾਟੀ ਵਿਚ ਸ਼ੋਪੀਆਂ ਨੂੰ ਪੁੰਛ ਨਾਲ ਜੋੜਨ ਵਾਲਾ ਮੁਗ਼ਲ ਰੋਡ ਬੰਦ ਹੋ ਗਿਆ। ਹੈ। ਅਧਿਕਾਰੀਆਂ ਮੁਤਾਬਕ ਪੀਰ ਦੀ ਗਲੀ ਇਲਾਕੇ ਵਿਚ ਭਾਰੀ ਬਰਫ਼ਬਾਰੀ ਦੀ ਵਜ੍ਹਾ ਨਾਲ ਮੁਗ਼ਲ ਰੋਡ ਬੰਦ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੱਕ ਮੌਸਮ ਸਾਫ਼ ਨਹੀਂ ਹੋ ਜਾਂਦਾ, ਉਦੋਂ ਤੱਕ ਕਿਸੇ ਵੀ ਵਾਹਨ ਨੂੰ ਪੁੰਛ ਅਤੇ ਰਾਜੌਰੀ ਇਲਾਕੇ ਤੋਂ ਘਾਟੀ ਵੱਲ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਅਯੁੱਧਿਆ ਦੀਪ ਉਤਸਵ 'ਚ ਜਗਾਏ ਜਾਣਗੇ 21 ਲੱਖ ਦੀਵੇ, ਗਿੰਨੀਜ਼ ਵਰਲਡ ਰਿਕਾਰਡ ਬਣਾਉਣ ਦੀ ਤਿਆਰੀ
ਅਧਿਕਾਰੀਆਂ ਮੁਤਾਬਕ ਡੋਡਾ, ਕਿਸ਼ਤਵਾੜਾ, ਰਾਜੌਰੀ, ਰਿਆਸੀ, ਪੁੰਛ, ਰਾਮਬਨ ਅਤੇ ਕਠੁਆ ਜ਼ਿਲ੍ਹੇ ਦੇ ਕਈ ਇਲਾਕਿਆਂ ਵਿਚ ਬਰਫ਼ਬਾਰੀ ਹੋਈ ਹੈ। ਉੱਥੇ ਹੀ ਜੰਮੂ ਵਿਚ ਮੋਹਲੇਧਾਰ ਮੀਂਹ ਕਾਰਨ ਘੱਟ ਤੋਂ ਘੱਟ ਤਾਪਮਾਨ ਵਿਚ ਕਮੀ ਆਈ ਅਤੇ ਕਈ ਥਾਵਾਂ 'ਤੇ ਪਾਣੀ ਭਰ ਜਾਣ ਦੀ ਸਥਿਤੀ ਪੈਦਾ ਹੋ ਗਈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਦੇ ਉੱਪਰੀ ਇਲਾਕਿਆਂ 'ਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ
NEXT STORY