ਲਖਨਭਊ- ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਅੰਤਿਮ ਸੰਸਕਾਰ ਮੰਗਲਵਾਰ ਯਾਨੀ ਕਿ ਭਲਕੇ ਉਨ੍ਹਾਂ ਦੇ ਜੱਦੀ ਪਿੰਡ ਸੈਫਈ ’ਚ ਕੀਤਾ ਜਾਵੇਗਾ। ਪਾਰਟੀ ਨੇ ਇਹ ਜਾਣਕਾਰੀ ਦਿੱਤੀ। ਸਮਾਜਵਾਦੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ, ਤਸਵੀਰਾਂ ਸਾਂਝੀਆਂ ਕਰ ਕੀਤਾ ਯਾਦ

ਟਵੀਟ ’ਚ ਦੱਸਿਆ, ‘‘ਸਤਿਕਾਰਯੋਗ ਨੇਤਾਜੀ ਦਾ ਅੱਜ ਮਿਤੀ 10 ਅਕਤੂਬਰ ਨੂੰ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਮਰਹੂਮ ਸਰੀਰ ਨੂੰ ਸੈਫਈ ਲਿਜਾਇਆ ਜਾ ਰਿਹਾ ਹੈ। ਕੱਲ ਮਿਤੀ 11 ਅਕਤੂਬਰ ਨੂੰ ਦੁਪਹਿਰ 3 ਵਜੇ ਸੈਫਈ ’ਚ ਅੰਤਿਮ ਸੰਸਕਾਰ ਹੋਵੇਗਾ।’’
ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਜ਼ਿਕਰਯੋਗ ਹੈ ਕਿ ਸਮਾਜਵਾਦੀ ਪਾਰਟੀ ਸੰਸਥਾਪਕ ਅਤੇ ਸਾਬਕਾ ਰੱਖਿਆ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ’ਚ ਸੋਮਵਾਰ ਸਵੇਰੇ ਕਰੀਬ 8 ਵਜ ਕੇ 16 ਮਿੰਟ ’ਤੇ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਪਿਛਲੀ 2 ਅਕਤੂਬਰ ਨੂੰ ਘੱਟ ਬਲੱਡ ਪ੍ਰੈਸ਼ਰ ਅਤੇ ਆਕਸੀਜਨ ਦੀ ਕਮੀ ਦੀ ਸਮੱਸਿਆ ਹੋਣ ਕਾਰਨ ਹਸਪਤਾਲ ਦੇ ICU ’ਚ ਰੱਖਿਆ ਗਿਆ ਸੀ।

ਗੁਜਰਾਤ 'ਸ਼ਹਿਰੀ ਨਕਸਲੀਆਂ' ਨੂੰ ਰਾਜ ਦੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਨਹੀਂ ਕਰਨ ਦੇਵੇਗਾ : PM ਮੋਦੀ
NEXT STORY