ਨੈਸ਼ਨਲ ਡੈਸਕ- ਸਮਾਜਵਾਦੀ ਪਾਰਟੀ ਦੇ ਸੰਸਥਾਪਕ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਮੁਲਾਇਮ ਸਿੰਘ ਯਾਦਵ ਦੇ ਪਰਿਵਾਰ ’ਚ ਫੁੱਟ ਪੈ ਗਈ ਹੈ। ਉਨ੍ਹਾਂ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਨੇ ਆਪਣੀ ਪਤਨੀ ਤੇ ਭਾਜਪਾ ਦੀ ਆਗੂ ਅਪਰਣਾ ਤੋਂ ਤਲਾਕ ਲੈਣ ਦਾ ਐਲਾਨ ਕੀਤਾ ਹੈ।
ਪ੍ਰਤੀਕ ਯਾਦਵ ਨੇ ਸੋਮਵਾਰ ਸੋਸ਼ਲ ਮੀਡੀਆ ਪੋਸਟ ’ਚ ਅਪਰਣਾ ’ਤੇ ਪਰਿਵਾਰਕ ਸਬੰਧਾਂ ਨੂੰ ਵਿਗਾੜਨ ਦਾ ਦੋਸ਼ ਲਾਇਆ ਤੇ ਕਿਹਾ ਕਿ ਉਹ ਜਲਦੀ ਹੀ ਤਲਾਕ ਦੀ ਕਾਰਵਾਈ ਸ਼ੁਰੂ ਕਰਨਗੇ। ਪੋਸਟ ’ਚ ਉਨ੍ਹਾਂ ਆਪਣੀ ਮਾਨਸਿਕ ਸਥਿਤੀ ਦਾ ਵੀ ਜ਼ਿਕਰ ਕੀਤਾ। ਇਸ ਮਾਮਲੇ ’ਤੇ ਅਪਰਣਾ ਵੱਲੋਂ ਸੋਮਵਾਰ ਰਾਤ ਤਕ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।
ਪ੍ਰਤੀਕ ਯਾਦਵ ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਦੇ ਪੁੱਤਰ ਹਨ ਜਦੋਂ ਕਿ ਉਨ੍ਹਾਂ ਦੇ ਮਤਰੇਏ ਭਰਾ ਅਖਿਲੇਸ਼ ਯਾਦਵ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਹਨ। ਪ੍ਰਤੀਕ ਸਰਗਰਮ ਸਿਆਸਤ ਤੋਂ ਦੂਰ ਰਹਿੰਦੇ ਹਨ। ਉਹ ਆਪਣੇ ਕਾਰੋਬਾਰ ਵੱਲ ਧਿਆਨ ਦਿੰਦੇ ਹਨ। ਅਪਰਣਾ ਇਸ ਸਮੇ ਉੱਤਰ ਪ੍ਰਦੇਸ਼ ਰਾਜ ਮਹਿਲਾ ਕਮਿਸ਼ਨ ਦੀ ਉਪ ਮੁਖੀ ਵਜੋਂ ਸੇਵਾਵਾਂ ਨਿਭਾ ਰਹੀ ਹੈ। ਉਹ ਪਹਿਲਾਂ ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਚੋਣਾਂ ਲੜ ਚੁੱਕੀ ਹੈ। ਉਹ 2022 ’ਚ ਭਾਜਪਾ ’ਚ ਸ਼ਾਮਲ ਹੋਈ ਸੀ। ਪ੍ਰਤੀਕ ਤੇ ਅਪਰਣਾ ਦੀ ਇਕ ਬੇਟੀ ਹੈ।
ਬਿਹਾਰ 'ਚ ਭਿਆਨਕ ਸੜਕ ਹਾਦਸਾ: ਆਟੋ-ਕਾਰ ਦੀ ਟੱਕਰ 'ਚ ਪਿਤਾ-ਧੀ ਦੀ ਮੌਤ, ਪਿਆ ਚੀਕ-ਚਿਹਾੜਾ
NEXT STORY