ਲਖਨਊ– ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੈਫਈ ’ਚ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਮੁਲਾਇਮ ਦੇ ਪੁੱਤਰ ਅਖਿਲੇਸ਼ ਯਾਦਵ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ।
ਇਹ ਵੀ ਪੜ੍ਹੋ- ਇਰਾਦੇ ਫ਼ੌਲਾਦੀ; ਜਿਸ ਦਾ ਜਲਵਾ ਕਾਇਮ, ਉਸ ਦਾ ਨਾਂ ‘ਮੁਲਾਇਮ’
ਨੇਤਾਜੀ’ ਦੇ ਸਰਨੇਮ ਤੋਂ ਲੋਕਪ੍ਰਿਅ ਮੁਲਾਇਮ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਸੈਫਈ ਵਿਖੇ ਹਜ਼ਾਰਾਂ ਸਮਰਥਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ। ਮੁਲਾਇਮ ਸਿੰਘ ਦੀ ਅੰਤਿਮ ਯਾਤਰਾ ’ਚ ਸ਼ਰਦ ਪਵਾਰ, ਸੁਪ੍ਰਿਆ ਸੁਲੇ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਬਿਹਾਰ ਦੇ ਡਿਪਟੀ ਸੀ. ਐੱਮ. ਤੇਜਸਵੀ ਯਾਦਵ ਅਤੇ ਪੀ. ਐੱਸ. ਪੀ. ਮੁਖੀ ਸ਼ਿਵਪਾਲ ਯਾਦਵ, ਵਰੁਣ ਗਾਂਧੀ ਅਤੇ ਹੋਰ ਨੇਤਾ ਮੌਜੂਦ ਰਹੇ।
ਇਹ ਵੀ ਪੜ੍ਹੋ- PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ, ਤਸਵੀਰਾਂ ਸਾਂਝੀਆਂ ਕਰ ਕੀਤਾ ਯਾਦ
ਜ਼ਿਕਰਯੋਗ ਹੈ ਕਿ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ 82 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਹਫ਼ਤਿਆਂ ਤੋਂ ਬਹੁਤ ਖ਼ਰਾਬ ਸੀ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ICU ਵਾਰਡ ’ਚ ਰੱਖਿਆ ਗਿਆ ਸੀ। ਉਨ੍ਹਾਂ ਦੇ ਮਰਹੂਮ ਸਰੀਰ ਨੂੰ ਸੈਫਈ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਜਿੱਥੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬਾ ਸਰਕਾਰ ਵਲੋਂ ਨੇਤਾਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਹੈ ਦੁਨੀਆ ਦਾ ਸਭ ਤੋਂ ਉੱਚਾ ATM, ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਂਦਰ
NEXT STORY