ਮੁੰਬਈ (ਵਾਰਤਾ)- ਪੁਲਸ ਨੇ ਸੋਮਵਾਰ ਨੂੰ ਤਲਵਾਰ ਨਾਲ ਕੇਕ ਕੱਟਣ ਦੇ ਦੋਸ਼ 'ਚ 17 ਸਾਲਾ ਨੌਜਵਾਨ ਖ਼ਿਲਾਫ਼ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਨੌਜਵਾਨ ਆਪਣੇ ਦੋਸਤਾਂ ਨਾਲ ਆਪਣਾ ਜਨਮ ਦਿਨ ਮਨਾ ਰਿਹਾ ਸੀ। ਘਟਨਾ ਦਾ ਇਕ ਵੀਡੀਓ ਵਾਇਰਲ ਹੋ ਗਿਆ ਹੈ, ਜਿਸ 'ਚ ਨੌਜਵਾਨ ਤਲਵਾਰ ਨਾਲ 21 ਕੇਕ ਕੱਟਦੇ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਡਾਕਟਰ ਨੇ ਕੁੱਤੇ ਨੂੰ ਕਾਰ ਨਾਲ ਬੰਨ੍ਹ ਕੇ ਘਸੀਟਿਆ, ਵੀਡੀਓ ਵਾਇਰਲ ਹੋਣ ਤੋਂ ਬਾਅਦ ਦਰਜ ਹੋਈ FIR
ਮੁੰਬਈ ਪੁਲਸ ਨੇ ਕਿਹਾ,''ਵੀਡੀਓ ਮੁੰਬਈ ਦੇ ਬੋਰੀਵਲੀ ਇਲਾਕੇ ਦਾ ਹੈ। 17 ਸਾਲਾ ਨੌਜਵਾਨ ਖ਼ਿਲਾਫ਼ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।'' ਦੋਸ਼ੀ ਫਰਾਰ ਹੈ, ਜਦੋਂ ਕਿ ਨੌਜਵਾਨ ਦੀ ਭਾਲ ਜਾਰੀ ਹੈ। ਅੱਗੇ ਦੀ ਜਾਂਚ ਚੱਲ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਰਾਜਸਥਾਨ: ਕੋਰਟ ਦੇ ਬਾਹਰ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ
NEXT STORY