ਮੁੰਬਈ— ਮੁੰਬਈ ਦੇ ਅੰਧੇਰੀ ਈਸਟ 'ਚ ਰੋਲਟਾ ਕੰਪਨੀ 'ਚ ਵੀਰਵਾਰ ਭਾਵ ਅੱਜ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉੱਥੇ ਹੀ ਅੱਗ 'ਚ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਾਨਲੇਵਾ ਕੋਰੋਨਾ : ਬੈਂਕਾਕ ਤੋਂ ਕੋਲਕਾਤਾ ਹਵਾਈ ਅੱਡੇ ਪੁੱਜੇ 2 ਯਾਤਰੀ ਪੀੜਤ
NEXT STORY