ਮੁੰਬਈ (ਭਾਸ਼ਾ)- ਮੁੰਬਈ ਦੇ ਦਾਦਰ ਇਲਾਕੇ 'ਚ ਸ਼ਨੀਵਾਰ ਸਵੇਰੇ 15 ਮੰਜ਼ਿਲਾ ਇਕ ਇਮਾਰਤ 'ਚ ਅੱਗ ਲੱਗ ਗਈ। ਇਸ ਹਾਦਸੇ 'ਚ 60 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ ਕਰੀਬ 8.30 ਵਜੇ ਹਿੰਦੂ ਕਾਲੋਨੀ ਸਥਿਤੀ ਰੇਨਟ੍ਰੀ ਇਮਾਰਤ ਦੀ 13ਵੀਂ ਮੰਜ਼ਿਲ 'ਤੇ ਫਲੈਟ ਸੰਖਿਆ 1302 'ਚ ਲੱਗੀ। ਉਨ੍ਹਾਂ ਦੱਸਿਆ ਕਿ ਅਪਾਰਟਮੈਂਟ 'ਚ ਘਰੇਲੂ ਸਾਮਾਨ ਰੱਖੇ ਹੋਏ ਸਨ ਅਤੇ ਉਸ 'ਚ ਤਾਲਾ ਲੱਗਾ ਹੋਇਆ ਸੀ।
ਅਧਿਕਾਰੀ ਨੇ ਦੱਸਿਆ ਕਿ ਅੱਧੇ ਘੰਟੇ 'ਚ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਇਮਾਰਤ 'ਚ ਰਹਿਣ ਵਾਲੇ ਸਚਿਨ ਪਾਟਕਰ ਨਾਮੀ ਬਜ਼ੁਰਗ ਵਿਅਕਤੀ ਧੂੰਏਂ ਕਾਰਨ ਬੇਹੋਸ਼ ਹੋ ਗਏ। ਉਨ੍ਹਾਂ ਦੱਸਿਆ ਕਿ ਪਾਟਕਰ ਨੂੰ ਨਗਰ ਨਿਗਮ ਵਲੋਂ ਸੰਚਾਲਿਤ ਸਾਇਨ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ, ਪਾਣੀ ਦਾ ਇਕ ਟੈਂਕਰ ਅਤੇ ਹੋਰ ਫਾਇਰ ਬ੍ਰਿਗੇਡ ਉਪਕਰਣਾਂ ਨੂੰ ਮੌਕੇ 'ਤੇ ਭੇਜਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ 4 ਸਾਲ 'ਚ ਬਣੇਗਾ ਆਤਮ ਨਿਰਭਰ, 10 ਸਾਲ 'ਚ ਹੋਵੇਗਾ ਦੇਸ਼ ਦਾ ਸਭ ਤੋਂ ਅਮੀਰ ਸੂਬਾ: CM ਸੁੱਖੂ
NEXT STORY