ਨਵੀਂ ਦਿੱਲੀ (ਬਿਊਰੋ) - ਅਮਰੀਕਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਮੁੰਬਈ 26/11 ਹਮਲੇ ਦਾ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਖ਼ਿਲਾਫ਼ ਭਾਰਤ ਨੇ ਹੁਣ ਪਾਕਿਸਤਾਨ ਤੋਂ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। ਰਿਪੋਰਟਾਂ ਅਨੁਸਾਰ ਭਾਰਤ ਸਰਕਾਰ ਨੇ ਹੈਡਲੀ ਖਿਲਾਫ ਮੁਕੱਦਮਾ ਚਲਾਉਣ ਦੀ ਮੰਗ ਦੇ ਸਬੰਧ ’ਚ ਪਾਕਿਸਤਾਨ ਨੂੰ ਪਿਛਲੇ ਹਫ਼ਤੇ ਜਾਣੂ ਕਰਵਾਇਆ। ਭਾਰਤ ਸਰਕਾਰ ਨੇ ਕਿਹਾ ਕਿ ਉਹ ਮੁੰਬਈ ਹਮਲੇ ਦੇ ਗਵਾਹਾਂ ਤੋਂ ਪੁੱਛਗਿੱਛ ਕਰਨ ਲਈ ਪਾਕਿਸਤਾਨ ਨਿਆਂਇਕ ਕਮਿਸ਼ਨ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ।
ਪੜ੍ਹੋ ਇਹ ਵੀ ਖਬਰ - ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ
ਇਸੇ ਲਈ ਨਵੀਂ ਦਿੱਲੀ ਨੇ ਟੈਲੀਕਾੱਨਫਰੰਸਿੰਗ ਰਾਹੀਂ ਪ੍ਰਸ਼ਨ ਪੁੱਛੇ ਜਾਣ ਦਾ ਪ੍ਰਸਤਾਵ ਦਿੱਤਾ ਹੈ।ਭਾਰਤ ਸਰਕਾਰ ਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਹੈਡਲੀ ਦੇ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਤੇ ਬਿਆਨ ਅੱਤਵਾਦੀਆਂ ਨਾਲ ਜੁੜੇ ਆਈ.ਐੱਸ.ਆਈ. ਦੇ ਸਬੰਧਾਂ ਦਾ ਖੁਲਾਸਾ ਕਰਨਗੇ। ਹੈਡਲੀ ਦੇ ਇਸ ਬਿਆਨ ਨਾਲ ਮੁੰਬਈ ਹਮਲਿਆਂ ਦੇ ਪਿੱਛੇ ਪਾਕਿਸਤਾਨ ਦੀ ਭੂਮਿਕਾ ਦਾ ਵੀ ਪਰਦਾ ਸਾਫ ਹੋ ਜਾਵੇਗਾ।
ਪੜ੍ਹੋ ਇਹ ਵੀ ਖਬਰ - Health tips : ਤੁਸੀਂ ਵੀ ਹੋ ਪਿੱਠ ਦਰਦ ਤੋਂ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ, ਦਰਦ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ
ਦੱਸ ਦੇਈਏ ਕਿ ਹੈਡਲੀ, ਅਮਰੀਕਾ ਅਤੇ ਭਾਰਤੀ ਏਜੰਸੀਆਂ ਦੇ ਸਾਹਮਣੇ ਇਹ ਕਬੂਲ ਕਰ ਚੁੱਕਾ ਹੈ ਕਿ ਉਸਨੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਦੇ ਇਸ਼ਾਰੇ 'ਤੇ ਅੱਤਵਾਦੀਆਂ ਦੀ ਇਸ ਸਾਜਿਸ਼ ਨੂੰ ਅੰਜਾਮ ਦਿੱਤਾ ਸੀ। ਹੈਡਲੀ ਨੇ ਇਹ ਵੀ ਦੱਸਿਆ ਸੀ ਕਿ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਵੀ ਆਈ.ਐੱਸ.ਆਈ. ਦੀ ਸਹਾਇਤਾ ਨਾਲ ਦਹਿਸ਼ਤ ਫੈਲਾ ਰਿਹਾ ਹੈ। ਡੇਵਿਡ ਹੈਡਲੀ ਇਸ ਸਮੇਂ ਅਮਰੀਕਾ ਦੀ ਇਕ ਜੇਲ੍ਹ ਵਿਚ ਬੰਦ ਹੈ। ਉਸ ਨੂੰ ਡੈਨਮਾਰਕ ਅਤੇ ਭਾਰਤ ਵਿਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਦਾ ਦੋਸ਼ੀ ਮੰਨਿਆ ਗਿਆ ਹੈ। ਉਹ ਜੇਲ੍ਹ ਵਿਚ 35 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਰੋਜ਼ਾਨਾ ਖਾਓ ਤਿੰਨ ‘ਖਜੂਰ’, ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ਦੇ ਨਾਲ-ਨਾਲ ਹੋਣਗੇ ਇਹ ਹੈਰਾਨੀਜਨਕ ਫਾਇਦੇ
ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਕੰਟੇਨਮੈਂਟ ਜ਼ੋਨ 'ਚ 30 ਨਵੰਬਰ ਤੱਕ ਲਾਗੂ ਰਹੇਗੀ ਤਾਲਾਬੰਦੀ
NEXT STORY