ਮੁੰਬਈ : ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ 15 ਮੰਜ਼ਿਲਾ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੀ ਇਸ ਘਟਨਾ ਦੀ ਜਾਣਕਾਰੀ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫਾਇਰ ਕਰਮੀਆਂ ਨੇ ਪੌੜੀਆਂ ਦੀ ਵਰਤੋਂ ਕਰਦੇ ਹੋਏ ਇਮਾਰਤ 'ਚੋਂ ਨੌਂ ਲੋਕਾਂ ਨੂੰ ਬਚਾਇਆ, ਜਦਕਿ ਇਕ 80 ਸਾਲਾ ਔਰਤ ਕੰਪਲੈਕਸ 'ਚ ਬੇਹੋਸ਼ੀ ਦੀ ਹਾਲਤ 'ਚ ਮਿਲੀ। ਉਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਇਸ ਮਾਮਲੇ ਦੇ ਸਬੰਧ ਵਿਚ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ (ਪੱਛਮੀ) ਸਥਿਤ ਫਾਰਚਿਊਨ ਐਨਕਲੇਵ ਬਿਲਡਿੰਗ ਦੀ ਛੇਵੀਂ ਮੰਜ਼ਿਲ 'ਤੇ ਸਥਿਤ ਫਲੈਟ 'ਚ ਸਵੇਰੇ ਕਰੀਬ 1 ਵਜੇ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਅਤੇ ਹੋਰ ਅੱਗ ਬੁਝਾਊ ਯੰਤਰ ਮੌਕੇ 'ਤੇ ਭੇਜੇ ਗਏ। ਅਧਿਕਾਰੀ ਨੇ ਦੱਸਿਆ ਕਿ ਕਰੀਬ ਢਾਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਨਗਰ ਨਿਗਮ ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਸੀਰਾ ਪਰਯਾਨੀ (80) ਇਮਾਰਤ ਦੀ ਅੱਠਵੀਂ ਮੰਜ਼ਿਲ 'ਤੇ ਬੇਹੋਸ਼ੀ ਦੀ ਹਾਲਤ 'ਚ ਮਿਲੀ ਸੀ। ਉਸ ਨੂੰ ਇਲਾਜ ਲਈ ਨੇੜਲੇ ਭਾਭਾ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 1 ਮਿੰਟ 'ਚ ਖਾ ਜਾਂਦਾ ਹੈ ਬਿਰਿਆਨੀ ਦੀਆਂ ਇੰਨੀਆਂ ਪਲੇਟਾਂ, Swiggy ਦੀ ਰਿਪੋਰਟ ਵੇਖ ਉੱਡ ਜਾਣਗੇ ਹੋਸ਼
NEXT STORY