ਮੁੰਬਈ— ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਘਾਟਕੋਪਰ ਇਲਾਕ 'ਚ ਮੰਗਲਵਾਰ ਸ਼ਾਮ ਇਕ ਰਿਹਾਇਸ਼ ਬਿਲਡਿੰਗ 'ਚ ਅੱਦ ਲੱਗ ਗਈ। ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਬਿਲਡਿੰਗ 'ਚ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਬਿਲਡਿੰਗ 'ਚ ਫਸੇ ਲੋਕਾਂ ਨੂੰ ਬਚਾਇਆ ਗਿਆ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਰਾਜਾਵਾੜੀ ਮਾਰਗ 'ਤੇ ਸਥਿਤ ਇਕ 10 ਮੰਜਿਲਾ ਇਮਾਰਤ ਸ਼੍ਰੀਜੀ ਟਾਵਰ 'ਚ ਮੰਗਲਵਾਰ ਸ਼ਾਮ 5.42 ਵਜੇ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਬਿਲਡਿੰਗ 'ਚ ਭਾਜੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚ ਗਈ। ਅਧਿਕਾਰੀਆਂ ਨੇ ਦੱਸਿਆ ਕਿ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ।
ਕੇਜਰੀਵਾਲ ਨੇ ਲੋਕਾਂ ਤੋਂ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
NEXT STORY