ਮੁੰਬਈ (ਏਜੰਸੀ) - ਨੀਟ ਪੇਪਰ ਲੀਕ ਅਤੇ ਵਿਦਿਆਰਥੀ ਅੰਦੋਲਨ ਦੇ ਸਮਰਥਨ ਵਿਚ ਮੁੰਬਈ ਵਿਚ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਇਕ ਮੁਟਿਆਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਲਿਜਾ ਰਹੀ ਪੁਲਸ ਵੈਨ ਦੇ ਸਾਹਮਣੇ ਖੜ੍ਹੇ ਹੋ ਕੇ ਉਸ ਦਾ ਰਸਤਾ ਰੋਕਣ ਦੀ ਤਸਵੀਰ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਿੱਲੀ ਵਿਚ ਪ੍ਰੀਖਿਆ ਨਾਲ ਸਬੰਧਤ ਕਥਿਤ ਗੜਬੜੀਆਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੇ ਸਮਰਥਨ ਵਿਚ ਮੁੰਬਈ ਵਿਚ ਵੀ ਨੌਜਵਾਨਾਂ ਨੇ ਪ੍ਰਦਰਸ਼ਨ ਕੀਤਾ।
ਪੜ੍ਹੋ ਇਹ ਵੀ - ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ ਵੱਡੀ ਖ਼ਬਰ
ਭਾਰੀ ਮੀਂਹ ਦਰਮਿਆਨ ਆਯੋਜਿਤ ਵਿਰੋਧ ਮਾਰਚ ਦੌਰਾਨ ਪੁਲਸ ਵੱਲੋਂ ਹਿਰਾਸਤ ਵਿਚ ਲਏ ਗਏ ਪ੍ਰਦਰਸ਼ਨਕਾਰੀਆਂ ਨੂੰ ਲਿਜਾ ਰਹੀ ਵੈਨ ਦੇ ਸਾਹਮਣੇ ਇਕ ਮੁਟਿਆਰ ਬਾਹਾਂ ਫੈਲਾ ਕੇ ਖੜ੍ਹੀ ਹੋ ਗਈ, ਜਿਸ ਨਾਲ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ। ਮੀਡੀਆ ਰਿਪੋਰਟਾਂ ਅਨੁਸਾਰ ਮੁਟਿਆਰ ਦੀ ਪਛਾਣ ਰੀਆ ਵਜੋਂ ਹੋਈ ਹੈ, ਜੋ ਖ਼ੁਦ ਨੂੰ ਅਦਾਕਾਰਾ, ਮਾਡਲ ਅਤੇ ਉੱਦਮੀ ਦੱਸਦੀ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਹੋਰ ਵੀਡੀਓ ਵਿਚ ਕੁਝ ਪ੍ਰਦਰਸ਼ਨਕਾਰੀ ਕਥਿਤ ਤੌਰ ’ਤੇ ਪੁਲਸ ਵੈਨ ਦਾ ਪਿਛਲਾ ਦਰਵਾਜ਼ਾ ਖੋਲ੍ਹ ਕੇ ਹਿਰਾਸਤ ਵਿਚ ਲਏ ਗਏ ਸਾਥੀਆਂ ਨੂੰ ਬਾਹਰ ਕੱਢਦੇ ਦਿਖਾਈ ਦਿੱਤੇ।
ਪੜ੍ਹੋ ਇਹ ਵੀ - ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
ਇਸ ਦੌਰਾਨ ਮੁੰਬਈ ਪੁਲਸ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਉਸ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਵਿਚ ਇਕ ਪੁਲਸ ਕਰਮਚਾਰੀ ਕਥਿਤ ਤੌਰ ’ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨੂੰ ਦੁਬਾਰਾ ਅੰਦੋਲਨ ਵਿਚ ਸ਼ਾਮਲ ਹੋਣ ’ਤੇ ਝੂਠੇ ਨਸ਼ੀਲੇ ਪਦਾਰਥ ਦੇ ਮਾਮਲੇ ਵਿਚ ਫਸਾਉਣ ਦੀ ਧਮਕੀ ਦਿੰਦਾ ਸੁਣਾਈ ਦੇ ਰਿਹਾ ਹੈ।
ਪੜ੍ਹੋ ਇਹ ਵੀ - ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
NEXT STORY