ਮੁੰਬਈ- ਮੁੰਬਈ ਦੀ ਵਾਕੋਲਾ ਪੁਲਸ ਨੇ ਕਰੀਬ 25 ਸਾਲਾਂ ਤੋਂ ਬਿਨਾਂ ਵੈਧ ਦਸਤਾਵੇਜ਼ਾਂ ਦੇ ਭਾਰਤ 'ਚ ਰਹਿਣ ਵਾਲੇ ਕੀਨੀਆ ਦੇ ਇਕ ਨਾਗਰਿਕ ਨੂੰ ਹਿਰਾਸਤ 'ਚ ਲਿਆ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਓਸੀਨੋ ਐਂਥਨੀ ਓਮੋਂਡੀ (61) ਵਜੋਂ ਹੋਈ ਹੈ ਅਤੇ ਉਸ ਨੂੰ 29 ਮਈ ਨੂੰ ਵਾਕੋਲਾ ਇਲਾਕੇ ਤੋਂ ਫੜਿਆ ਗਿਆ। ਉਸ ਦਾ ਪਾਸਪੋਰਟ ਅਤੇ ਵੀਜ਼ਾ ਕਈ ਸਾਲ ਪਹਿਲਾਂ ਖ਼ਤਮ ਹੋ ਚੁੱਕੇ ਸਨ। ਪੁਲਸ ਅਨੁਸਾਰ ਓਮੋਂਡੀ ਸਾਲ 2001 'ਚ ਉੱਚ ਸਿੱਖਿਆ ਲਈ ਵਿਦਿਆਰਥੀ ਪਰਮਿਟ 'ਤੇ ਭਾਰਤ ਆਇਆ ਸੀ। ਆਪਣੀ ਪੜ੍ਹਾਈ ਪੂਰ ਕਰਨ ਤੋਂ ਬਾਅਦ ਉਹ ਵਾਕੋਲਾ 'ਚ ਹੀ ਸੈਟਲ ਹੋ ਗਿਆ ਅਤੇ ਛੋਟੇ-ਮੋਟੇ ਕੰਮ ਕਰ ਕੇ ਆਪਣਾ ਗੁਜ਼ਾਰਾ ਕਰਨ ਲੱਗਾ।
ਜਾਂਚਕਰਤਾਵਾਂ ਦਾ ਦੋਸ਼ ਹੈ ਕਿ ਵੀਜ਼ੇ ਦੀ ਮਿਆਦ ਖ਼ਤਮ ਹੋਣ ਦੇ ਬਾਅਦ ਤੋਂ ਹੀ ਉਹ ਬਿਨਾਂ ਵੈਧ ਦਸਤਾਵੇਜ਼ਾਂ ਦੇ ਦੇਸ਼ 'ਚ ਰਹਿ ਰਿਹਾ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਵਿਦੇਸ਼ੀ ਐਕਟ 1946 ਅਤੇ ਪਾਸਪੋਰਟ (ਭਾਰਤ 'ਚ ਪ੍ਰਵੇਸ਼) ਐਕਟ 1920 ਦੇ ਪ੍ਰਬੰਧਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਦੇਸ਼ ਨਿਕਾਲਾ ਕਾਰਵਾਈ ਸ਼ੁਰੂ ਕਰਨ ਲਈ ਵਿਦੇਸ਼ੀ ਖੇਤਰੀ ਰਜਿਸਟਰੇਸ਼ਨ ਦਫ਼ਤਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
NEXT STORY