ਮੁੰਬਈ- ਮਹਾਰਾਸ਼ਟਰ 'ਚ ਮੁੰਬਈ-ਪੁਣੇ ਐਕਸਪ੍ਰੈਸਵੇ 'ਤੇ ਵੀਰਵਾਰ ਨੂੰ ਇਕ ਵੱਡਾ ਹਾਦਸਾ ਹੋਇਆ। ਜਾਣਕਾਰੀ ਮੁਤਾਬਕ, ਬ੍ਰੇਕ ਫੇਲ੍ਹ ਹੋਣ ਕਾਰਨ ਇਕ ਟਰੱਕ ਨੇ ਕਈ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 6 ਲੋਕਾਂ ਜ਼ਖ਼ਮੀ ਹੋ ਗਏ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਏਗੜ੍ਹ ਜ਼ਿਲ੍ਹੇ 'ਚ ਖੋਪੋਲੀ ਨੇੜੇ ਟੱਕ ਨੇ ਘੱਟੋ-ਘੱਟ 12 ਗੱਡੀਆਂ ਨੂੰ ਟੱਕਰ ਮਾਰੀ, ਜਿਸ ਵਿਚ 6 ਲੋਕ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ– ਪਿਆਰ 'ਚ ਮਿਲਿਆ ਧੋਖਾ ਤਾਂ ਕੁੜੀ ਨੇ ਇੰਝ ਲਿਆ ਆਪਣੇ ਪ੍ਰੇਮੀ ਤੋਂ ਬਦਲਾ, ਕਹਾਣੀ ਜਾਣ ਕੇ ਉੱਡ ਜਾਣਗੇ ਹੋਸ਼

ਇਹ ਵੀ ਪੜ੍ਹੋ– ਚੋਰਾਂ ਨੇ ਐਪਲ ਸਟੋਰ 'ਚੋਂ ਫ਼ਿਲਮੀ ਅੰਦਾਜ਼ 'ਚ ਉਡਾਏ 4 ਕਰੋੜ ਦੇ ਆਈਫੋਨ, ਪੁਲਸ ਵੀ ਹੈਰਾਨ

ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ, ਫਿਰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਕਾਰਨ ਸੜਕ 'ਤੇ ਆਵਾਜਾਈ 'ਚ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਨੋਜ ਸਿਨਹਾ ਨੂੰ ਉਮੀਦ ਇਸ ਸਾਲ ਦੋ ਕਰੋੜ ਸੈਲਾਨੀ ਆਉਣਗੇ ਜੰਮੂ-ਕਸ਼ਮੀਰ
NEXT STORY