ਮਥੁਰਾ — ਮਥੁਰਾ-ਵ੍ਰਿੰਦਾਵਨ ਨਗਰ ਨਿਗਮ ਦੇ ਇਕ ਸੀਨੀਅਰ ਅਧਿਕਾਰੀ ਨੂੰ ਦੋ ਲੜਕੀਆਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ 'ਰਾਧਾ ਆਰਚਿਡ ਕਾਲੋਨੀ ਐਸੋਸੀਏਸ਼ਨ' ਦੇ ਪ੍ਰਧਾਨ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਵੀਰਵਾਰ ਨੂੰ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਮੋਦ ਨਰਾਇਣ ਝਾਅ ਨੂੰ ਗੋਵਿੰਦਨਗਰ ਥਾਣਾ ਖੇਤਰ 'ਚ ਗ੍ਰਿਫਤਾਰ ਕੀਤਾ ਗਿਆ।
ਪੁਲਸ ਸੁਪਰਡੈਂਟ (ਸਿਟੀ) ਅਰਵਿੰਦ ਕੁਮਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੋਸ਼ੀ ਦੇ ਖਿਲਾਫ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ (ਪੋਕਸੋ) ਐਕਟ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਘਟਨਾ ਕਾਲੋਨੀ ਦੇ ਇੱਕ ਪਾਰਕ ਵਿੱਚ ਵਾਪਰੀ, ਜਿਸ ਤੋਂ ਬਾਅਦ ਔਰਤਾਂ ਅਤੇ ਲੜਕੀਆਂ ਸਮੇਤ ਸਥਾਨਕ ਨਿਵਾਸੀਆਂ ਨੇ ਅਧਿਕਾਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਪੁਲਸ ਸੁਪਰਡੈਂਟ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਸ਼ਹਿਰ ਦੇ ਮੇਅਰ ਵਿਨੋਦ ਅਗਰਵਾਲ ਦੀ ਮਲਕੀਅਤ ਵਾਲੇ ਮਕਾਨ ਦੇ ਇੱਕ ਹਿੱਸੇ ਵਿੱਚ ਰਹਿ ਰਿਹਾ ਸੀ। ਮੇਅਰ ਨੇ ਮੁਲਜ਼ਮਾਂ ਨਾਲ ਕਿਸੇ ਵੀ ਤਰ੍ਹਾਂ ਦੇ ਨਿੱਜੀ ਸਬੰਧਾਂ ਤੋਂ ਇਨਕਾਰ ਕੀਤਾ ਹੈ। ਮੇਅਰ ਨੇ ਇਸ ਮੁੱਦੇ ਦੇ ਸਿਆਸੀਕਰਨ ਦੀ ਨਿਖੇਧੀ ਕਰਦਿਆਂ ਪੀੜਤਾਂ ਲਈ ਸਮਰਥਨ ਦਾ ਪ੍ਰਗਟਾਵਾ ਕੀਤਾ ਹੈ।
ਹਾਲਾਂਕਿ, ਕਾਂਗਰਸ ਨੇ ਮੇਅਰ 'ਤੇ ਅਧਿਕਾਰੀ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਆਲੋਚਨਾ ਕੀਤੀ। ਇਸ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਮਥੁਰਾ 'ਚ ਸਥਾਨਕ ਕਾਂਗਰਸੀ ਨੇਤਾਵਾਂ ਨੇ ਮੇਅਰ ਦਾ ਪੁਤਲਾ ਫੂਕਿਆ ਅਤੇ ਪ੍ਰਦਰਸ਼ਨ ਕੀਤਾ। ਨਗਰ ਨਿਗਮ ਕਮਿਸ਼ਨਰ ਸ਼ਸ਼ਾਂਕ ਚੌਧਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਰਿਪੋਰਟ ਸੂਬਾ ਸਰਕਾਰ ਨੂੰ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਉਮਰ ਅਬਦੁੱਲਾ 16 ਅਕਤੂਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ
NEXT STORY