ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਪੁਲਸ ਨੇ ਸ਼ੁੱਕਰਵਾਰ ਨੂੰ ਇਕ 35 ਸਾਲਾ 'ਆਟੋਰਿਕਸ਼ਾ' ਡਰਾਈਵਰ ਨੂੰ ਪੁਰਾਣੀ ਰੰਜਿਸ਼ ਕਾਰਨ ਆਪਣੇ ਸਾਥੀ ਡਰਾਈਵਰ ਦੀ ਹੱਤਿਆ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਵੀਰਵਾਰ ਨੂੰ ਭਿਵੰਡੀ ਇਲਾਕੇ 'ਚ 'ਆਟੋਰਿਕਸ਼ਾ' ਡਰਾਈਵਰ ਦਿਨੇਸ਼ ਗਣਪਤ ਭੋਇਰ ਦੀ ਲਾਸ਼ ਉਸ ਦੇ ਥ੍ਰੀ-ਵ੍ਹੀਲਰ 'ਚੋਂ ਬਰਾਮਦ ਕੀਤੀ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਘਟਨਾ: ਵਿਦੇਸ਼ ਤੋਂ ਆਏ ਪਤੀ ਨੇ ਬੇਰਹਿਮੀ ਨਾਲ ਕੁੱਟ-ਕੁੱਟ ਮਾਰ 'ਤੀ ਪਤਨੀ, ਪੁਲਸ ਖੜ੍ਹੀ ਰਹੀ ਬਾਹਰ
ਇਸ ਘਟਨਾ ਦੀ ਕਾਰਵਾਈ ਕਰਦਿਆਂ ਪੁਲਸ ਨੇ ਇਕ ਹੋਰ ਆਟੋ ਚਾਲਕ ਨੂੰ ਹਿਰਾਸਤ 'ਚ ਲੈ ਲਿਆ, ਜਿਸ 'ਤੇ ਭੋਇਰ ਨੇ ਕੁਝ ਦਿਨ ਪਹਿਲਾਂ ਲੜਾਈ ਦੌਰਾਨ ਹਮਲਾ ਕੀਤਾ ਸੀ। ਹਾਲਾਂਕਿ ਪੁਲਿਸ ਨੇ ਹਿਰਾਸਤ ਵਿੱਚ ਲਏ ਡਰਾਈਵਰ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ। ਭਿਵੰਡੀ ਦੇ ਕੋਨਗਾਂਵ ਥਾਣੇ ਦੇ ਸੀਨੀਅਰ ਇੰਸਪੈਕਟਰ ਨੇਤਰਮ ਮਸ਼ਕੇ ਨੇ ਦੱਸਿਆ ਕਿ ਦੋਸ਼ੀ ਡਰਾਈਵਰ ਬਦਲਾ ਲੈਣ ਦੀ ਕੋਸ਼ਿਸ਼ 'ਚ ਭੋਇਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਿਹਾ ਸੀ। ਵੀਰਵਾਰ ਨੂੰ ਮੁਲਜ਼ਮਾਂ ਨੇ ਭੋਇਰ ਦੀ ਗਰਦਨ 'ਤੇ ਚਾਕੂ ਨਾਲ ਵਾਰ ਕੀਤਾ ਅਤੇ ਫ਼ਰਾਰ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਹੀਂ ਕਰਵਾਇਆ ਜਮ੍ਹਾਂ, ਹੁਣ ਹੋਵੇਗੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇ. ਪੀ. ਨੱਢਾ ਨੇ ਮਾਂ ਨੈਣਾ ਦੇਵੀ ਮੰਦਰ 'ਚ ਕੀਤੀ ਪੂਜਾ
NEXT STORY