ਪੁਣੇ (ਭਾਸ਼ਾ)- ਪੁਣੇ 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਜੀਤ ਧਿਰ ਦੇ ਆਗੂ ਅਤੇ ਸਾਬਕਾ ਕੌਂਸਲਰ ਵਨਰਾਜ ਆਂਦੇਕਰ ਦੇ ਕਤਲ ਦੀ ਜਾਂਚ ਕਰ ਰਹੀ ਪੁਲਸ ਨੇ ਉਸ ਦੀਆਂ 2 ਭੈਣਾਂ ਅਤੇ 2 ਜੀਜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਤਲ ਦਾ ਕਾਰਨ ਪੁਰਾਣੀ ਰੰਜਿਸ਼, ਪਰਿਵਾਰਕ ਅਤੇ ਜਾਇਦਾਦ ਸੰਬੰਧੀ ਵਿਵਾਦ ਮੰਨਿਆ ਜਾ ਰਿਹਾ ਹੈ। ਪੁਣੇ ਨਗਰ ਨਿਗਮ ਨੂੰ ਰਾਜ ਪ੍ਰਸ਼ਾਸਨ ਦੇ ਅਧੀਨ ਲਿਆਏ ਜਾਣ ਤੋਂ ਪਹਿਲਾਂ ਆਂਦੇਕਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਅਣਵੰਡੀ) ਨਾਲ ਜੁੜੇ ਸਨ। ਪੁਲਸ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 9.30 ਵਜੇ ਮੋਟਰਸਾਈਕਲਾਂ 'ਤੇ ਸਵਾਰ 8-9 ਲੋਕ ਨਾਨਾ ਪੇਟ ਇਲਾਕੇ 'ਚ ਪਹੁੰਚੇ ਅਤੇ ਆਂਦੇਕਰ 'ਤੇ ਹਮਲਾ ਕਰ ਦਿੱਤਾ। ਆਂਦੇਕਰ 'ਤੇ ਗੋਲੀਆਂ ਚਲਾਈਆਂ ਅਤੇ ਉਸ ਦੇ ਗਲੇ ਅਤੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ। ਸੰਯੁਕਤ ਪੁਲਸ ਕਮਿਸ਼ਨਰ ਰੰਜਨ ਕੁਮਾਰ ਸ਼ਰਮਾ ਨੇ ਕਿਹਾ,''ਅਸੀਂ ਹਮਲੇ ਦੇ ਸਿਲਸਿਲੇ 'ਚ ਮ੍ਰਿਤਕ ਦੀਆਂ 2 ਭੈਣਾਂ ਅਤੇ ਜੀਜਿਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : NCP ਆਗੂ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਤੋਂ ਪਹਿਲਾਂ ਇਲਾਕੇ ਦੀ ਬਿਜਲੀ ਕੀਤੀ ਬੰਦ
ਹਾਲਾਂਕਿ ਹਮਲੇ ਦੇ ਕਾਰਨਾਂ ਦੀ ਜਾਂਚ ਅਜੇ ਬਾਕੀ ਹੈ ਪਰ ਸ਼ੁਰੂਆਤੀ ਜਾਂਚ ਤੋਂ ਪੁਰਾਣੀ ਦੁਸ਼ਮਣੀ, ਪਰਿਵਾਰ ਅਤੇ ਜਾਇਦਾਦ ਸੰਬੰਧੀ ਵਿਵਾਦ ਦਾ ਸੰਕੇਤ ਮਿਲਦਾ ਹੈ।'' ਦੋਸ਼ੀਆਂ ਦੀ ਪਛਾਣ ਜਯੰਤ ਕੋਮਕਰ, ਗਣੇਸ਼ ਕੋਮਕਰ, ਕਲਿਆਣੀ ਅਤੇ ਸੰਜੀਵਨੀ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਆਂਦੇਕਰ ਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਿਕਾਇਤ 'ਚ ਚਾਰਾਂ ਦੀ ਸ਼ਮੂਲੀਅਤ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਦੋਹਾਂ ਪੱਖਾਂ ਵਿਚਾਲੇ ਵਿਵਾਦ ਐਤਵਾਰ ਨੂੰ ਪੁਲਸ ਥਾਣੇ ਤੱਕ ਪਹੁੰਚ ਗਿਆ ਸੀ ਅਤੇ ਘਰੇਲੂ ਮਾਮਲਾ ਹੋਣ ਕਾਰਨ ਬਣਦੀ ਕਾਰਵਾਈ ਕੀਤੀ ਗਈ। ਪੁਲਸ ਨੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਲਈ ਕਈ ਟੀਮਾਂ ਗਠਿਤ ਕੀਤੀਆਂ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੰਦੂਕ ਅਤੇ ਤੇਜ਼ਧਾਰ ਹਥਿਆਰਾਂ ਨਾਲ ਆਈਆਂ ਸੱਟਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜ ਸਿਤਾਰਾ ਹੋਟਲ 'ਚ ਮਿਲੀ ਅਮਰੀਕੀ ਨਾਗਰਿਕ ਦੀ ਲਾਸ਼
NEXT STORY